ਦਲਜੀਤ ਕੌਰ ਭਵਾਨੀਗੜ੍ਹ, ਸੰਗਰੂਰ
ਅੱਜ ਪੰਜਾਬ ਪੰਚਾਇਤ ਯੂਨੀਅਨ ਪੰਜਾਬ ਦੀ ਕੌਰ ਕਮੇਟੀ ਦੀ ਮੀਟਿੰਗ ਸੰਗਰੂਰ ਦੇ ਗੁਰੁਦੁਵਾਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਕੀਤੀ ਗਈ, ਜਿਸ ਵਿੱਚ ਪੰਜਾਬ ਸਰਕਾਰ ਦੇ ਨਜਰਅੰਦਾਜ ਰਵੱਈਏ ਤੋਂ ਦੁੱਖੀ ਹੋ ਕਿ ਅਤੇ ਗ੍ਰਾਮ ਪੰਚਾਇਤਾਂ ਅਤੇ ਸਰਪੰਚਾਂ ਦੀ ਜਾਇਜ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਪੰਜਾਬ ਦੀਆਂ ਗ੍ਰਾਮ ਪੰਚਾਇਤਾਂ ਵੱਲੋਂ ਆਉਣ ਵਾਲੀ 27 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮੀ 4 ਵਜੇ ਤੱਕ ਸੂਬਾ ਪੱਧਰੀ ਰੋਸ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ। ਇਸ ਰੋਸ ਧਰਨੇ ਨੂੰ ਕਾਮਜਾਬ ਕਰਨ ਲਈ ਅੱਜ ਤੋਂ ਹੀ ਸਰਪੰਚਾਂ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਸੂਬਾ ਪ੍ਰਧਾਨ ਰਵਿੰਦਰ ਰਿੰਕੂ ਨੇ ਦੱਸਿਆ ਕਿ ਦੂਜੀਆਂ ਸਰਕਾਰਾਂ ਦੀ ਤਰਾਂ ਆਪ ਸਰਕਾਰ ਵੀ ਲੋਕਾਂ ਨੂੰ ਲਾਰੇ ਲਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤ ਸਰਕਾਰ ਦੀ ਮੁੱਢਲੀ ਇਕਾਈ ਹੁੰਦੀ ਹੈ ਪਰ ਅੱਜ ਪੰਜਾਬ ਦੇ ਹਰ ਪਿੰਡ ਦਾ ਸਰਪੰਚ ਅਤੇ ਪਿੰਚਾਇਤਾਂ ਦੇ ਮੈਂਬਰ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ।
ਉਨ੍ਹਾਂ ਕਿਹਾ ਯੂਨੀਅਨ ਵਲੋਂ ਤਿੰਨ ਚਾਰ ਵਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਦਾ ਸਮਾਂ ਲੈਣ ਲਈ ਮੰਗ ਪੱਤਰ ਵੀ ਦਿੱਤਾ ਗਿਆ ਹੈ ਪਰ ਸਰਕਾਰ ਦੇ ਕੰਨ ਤੇ ਜੂੰ ਤੱਕ ਨਹੀਂ ਸਰਕੀ, ਜਿਸ ਦੇ ਰੋਸ ਵਜੋਂ ਹੁਣ ਸਰਪੰਚਾਂ ਨੇ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਮੌਕੇ ਉਹਨਾਂ ਦੇ ਨਾਲ ਵੱਖ ਵੱਖ ਜ਼ਿਲ੍ਹਿਆਂ ਦੇ ਕੌਰ ਕਮੇਟੀ ਦੇ ਸਾਰੇ ਮੇਂਬਰ ਸਹਿਬਾਨ ਹਾਜ਼ਰ ਸਨ।