ਕੇਂਦਰ/ ਪੰਜਾਬ ਸਰਕਾਰ ਦੁਆਰਾ ਪੁਰਾਣੀ ਪੈਨਸ਼ਨ ਬਹਾਲ ਦਾ ਵਾਅਦਾ ਪੂਰਾ ਨਾ ਕਰਨ ਖ਼ਿਲਾਫ਼ ਮੁਲਾਜ਼ਮਾਂ ਵੱਲੋਂ ਸਾਰੇ ਭਾਰਤ ‘ਚ ਕੱਢੇ “ਪੈਨਸ਼ਨ ਸੰਵਿਧਾਨਕ ਮਾਰਚ”

243

 

  • ਸੰਗਰੂਰ ਵਾਂਗ ਜਲੰਧਰ ਜ਼ਿਮਨੀ ਚੋਣ ਵਿੱਚ ਪੰਜਾਬ ਸਰਕਾਰ ਭੁਗਤੇਗੀ ਖਮਿਆਜ਼ਾ : ਹੀਰੇਵਾਲਾ

ਪੰਜਾਬ ਨੈੱਟਵਰਕ ਮਾਨਸਾ

ਨੈਸ਼ਨਲ ਮੂਵਮੇੰਟ ਓਲਡ ਪੈਨਸ਼ਨ ਸਕੀਮ ਅਤੇ ਸੀਪੀਐਫ ਕਰਮਚਾਰੀ ਯੂਨੀਅਨ ਦੇ ਸੱਦੇ ਉੱਪਰ ਸਮੁੱਚੇ ਭਾਰਤ ਵਿੱਚ 2004 ਤੋਂ ਬਾਅਦ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਸਾਰੇ ਭਾਰਤ ਵਿੱਚ ਕੇਂਦਰ ਅਤੇ ਰਾਜ ਸਰਕਾਰਾਂ ਖਿਲਾਫ ਮੋਟਰ ਸਾਇਕਲ ਮਾਰਚ ਕੱਢੇ ਗਏ।

ਇਸ ਲੜੀ ਤਹਿਤ ਜਿਲਾ ਮਾਨਸਾ ਦੇ ਜਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਦੀ ਪ੍ਰਧਾਨਗੀ ਹੇਠ ਮਾਨਸਾ ਵਿਖੇ ਵੱਖ-ਵੱਖ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਬਾਲ ਭਵਨ ਤੋਂ ਬੱਸ ਸਟੈਂਡ ਤੱਕ ਮੋਟਰ ਸਾਇਕਲ ਮਾਰਚ ਕੱਢਿਆ ਗਿਆ।

ਇਸ ਮੌਕੇ ਉਹਨਾਂ ਬੋਲਦਿਆਂ ਕਿਹਾ ਪੰਜਾਬ ਸਰਕਾਰ ਪੰਜਾਬ ਦੇ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਪ੍ਰੰਤੂ ਹੁਣ ਉਹ ਆਪਣੇ ਵਾਅਦੇ ਤੋਂ ਭੱਜਦੀ ਨਜ਼ਰ ਆ ਰਹੀ ਹੈ।

ਪੰਜਾਬ ਦੇ ਮੁੱਖ ਮੰਤਰੀ ਅਤੇ ਆਪ ਲੀਡਰਾਂ ਵੱਲੋਂ ਲਗਾਤਾਰ ਇਸ ਮੁੱਦੇ ਤੇ ਰਾਜਨੀਤਿਕ ਅਤੇ ਝੂਠਾ ਪ੍ਰਚਾਰ ਫੈਲਾਇਆ ਜਾ ਰਿਹਾ ਹੈ ਕੀ ਅਸੀਂ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਹੈ।

ਇਸ ਦੇ ਉਲਟ ਪੰਜਾਬ ਸਰਕਾਰ ਨੇ ਇਤਿਹਾਸ ਵਿੱਚ ਪਹਿਲੀ ਵਾਰ ਉਲਟਫੇਰ ਕਰ ਕੇ ਪੈਨਸ਼ਨ ਦੇ ਮੁੱਦੇ ਨੂੰ ਵਾਰ ਵਾਰ ਮਤੇ ਪਾ ਕੇ ਅਤੇ ਐਲਾਨ ਕਰਕੇ ਫਿਰ ਉਸ ਉੱਪਰ ਕਮੇਟੀਆਂ ਗਠਿਤ ਕੀਤੀਆਂ ਹੋਣ।

ਜਿਸ ਕਰਕੇ ਪੰਜਾਬ ਦੇ ਮੁਲਾਜ਼ਮਾਂ ਦਾ ਯਕੀਨ ਪੰਜਾਬ ਸਰਕਾਰ ਉਪਰੋ ਉਠਦਾ ਜਾ ਰਿਹਾ ਹੈ ਜਿਸ ਕਰਕੇ ਉਨ੍ਹਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੰਗਰੂਰ ਵਾਂਗ ਜਲੰਧਰ ਜ਼ਿਮਨੀ ਚੋਣ ਵਿੱਚ ਵੀ ਇਸ ਵਾਅਦਾ ਖਿਲਾਫੀ ਦਾ ਖਮਿਆਜ਼ਾ ਭੁਗਤਣਾ ਪਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਡੀ.ਟੀ.ਐਫ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਭੰਮਾ, ਪੀ. ਐਸ.ਐਮ.ਯੂ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ,ਅਮਨਿੰਦਰ ਸਿੰਘ ਗਿੱਲ, ਭੁਪਿੰਦਰ ਸਿੰਘ ਤੱਗੜ, ਪਰਦੀਪ ਸ਼ਰਮਾ, ਜਸਪ੍ਰੀਤ ਸਿੰਘ ਰੱਲੀ, ਪਰਵਾਜ਼ ਪਾਲ ਸਿੰਘ,ਜਸਦੀਸ ਸਿੰਘ, ਜਸਵੀਰ ਸਿੰਘ ਦੰਦੀਵਾਲ, ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here