ਨਵੀਂ ਦਿੱਲੀ
ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਰਾਹਤ ਦਿੰਦਿਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਪਿਛਲੇ ਪੰਜ ਮਹੀਨਿਆਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਰਾਸ਼ਟਰੀ ਪੱਧਰ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਆਖਰੀ ਬਦਲਾਅ 21 ਮਈ 2022 ਨੂੰ ਹੋਇਆ ਸੀ।
ਦੇਸ਼ ਦੇ ਵੱਡੇ ਚਾਰ ਮਹਾਨਗਰਾਂ ਦੀ ਗੱਲ ਕਰੀਏ ਤਾਂ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਵਿੱਚ ਮਿਲ ਰਿਹਾ ਹੈ।
ਕੋਲਕਾਤਾ ‘ਚ ਇਕ ਲੀਟਰ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ‘ਚ ਮਿਲ ਰਿਹਾ ਹੈ।
ਮੁੰਬਈ ‘ਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਹੈ। ਚੇਨਈ ‘ਚ ਇਕ ਲੀਟਰ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ‘ਚ ਵਿਕ ਰਿਹਾ ਹੈ।
ਜਾਣੋ ਹੋਰ ਸ਼ਹਿਰਾਂ ਵਿਚ ਤੇਲ ਦਾ ਰੇਟ
ਚੰਡੀਗੜ੍ਹ ਵਿੱਚ ਪੈਟਰੋਲ 96.20 ਰੁਪਏ ਪ੍ਰਤੀ ਲੀਟਰ ਅਤੇ ਇੱਕ ਲੀਟਰ ਡੀਜ਼ਲ 84.26 ਰੁਪਏ ਵਿੱਚ ਵਿਕ ਰਿਹਾ ਹੈ।
ਲਖਨਊ ‘ਚ ਇਕ ਲੀਟਰ ਪੈਟਰੋਲ 96.36 ਰੁਪਏ ਅਤੇ ਡੀਜ਼ਲ 89.56 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ।
ਪਟਨਾ ‘ਚ ਪੈਟਰੋਲ ਦੀ ਕੀਮਤ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੈ।
ਜੈਪੁਰ ‘ਚ ਪੈਟਰੋਲ 108.08 ਰੁਪਏ ਅਤੇ ਡੀਜ਼ਲ 93.36 ਰੁਪਏ ਪ੍ਰਤੀ ਲੀਟਰ ਹੈ। Jagran