ਪੰਜਾਬ ਨੈੱਟਵਰਕ, ਚੰਡੀਗੜ੍ਹ-
ਡਿਊਟੀ ਦੌਰਾਨ ਅਣਗਹਿਲੀ ਵਰਤਣ ਦੇ ਦੋਸ਼ਾਂ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਵਿਪਨ ਸ਼ਰਮਾ ਨੇ ਥਾਣਾ ਭਿੰਡੀ ਸੈਦਾਂ ਦੇ ਮੁੱਖ ਅਫ਼ਸਰ ਜਸਵਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ, ਜਸਵਿੰਦਰ ਸਿੰਘ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ‘ਚ ਪਿਛਲੇ ਸਮੇਂ ਤੋਂ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ‘ਚ ਨਾਕਾਮ ਸਾਬਤ ਹੋਏ ਹਨ।
ਜਿਸ ਤੋਂ ਬਾਅਦ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਵਿਪਨ ਸ਼ਰਮਾ ਨੇ ਵੱਡਾ ਐਕਸ਼ਨ ਲੈਂਦੇ ਹੋਏ ਥਾਣਾ ਭਿੰਡੀ ਸੈਦਾਂ ਦੇ ਮੁੱਖ ਅਫ਼ਸਰ ਜਸਵਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ।
ਦੱਸਣਾ ਬਣਦਾ ਹੈ ਕਿ, ਅਮ੍ਰਿਤਸਰ ਦੇ ਬਹੁਤ ਸਾਰੇ ਹਿੱਸਿਆਂ ਵਿਚ ਨਜਾਇਜ ਮਾਈਨਿੰਗ ਦੀਆਂ ਸ਼ਕਾਇਤਾਂ ਸੀਐਮ ਪੰਜਾਬ ਤੋਂ ਇਲਾਵਾ ਪੰਜਾਬ ਹਰਿਆਣਾ ਹਾਈਕੋਰਟ ਤੱਕ ਵੀ ਪੁੱਜ ਚੁੱਕੀਆਂ ਹਨ।