ਪੰਜਾਬ ‘ਚ ਵਾਪਰੀ ਵੱਡੀ ਵਾਰਦਾਤ; ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਦਾ ਬੇਰਹਿਮੀ ਨਾਲ ਕਤਲ

4960

 

ਮੀਡੀਆ ਪੀਬੀਐਨ, ਚੰਡੀਗੜ੍ਹ–

ਪੰਜਾਬ ਦੇ ਅੰਦਰ ਰੋਜ਼ਾਨਾ ਹੀ ਕੋਈ ਨਾ ਕੋਈ ਵੱਡੀ ਵਾਰਦਾਤ ਵਾਪਰਦੀ ਹੀ ਰਹਿੰਦੀ ਹੈ, ਜਿਸ ਕਾਰਨ ਪੁਲਿਸ ਪ੍ਰਸ਼ਾਸ਼ਨ ਅਤੇ ਸਰਕਾਰ ਤੇ ਅਨੇਕਾਂ ਪ੍ਰਕਾਰ ਦੇ ਸਵਾਲ ਰੋਜ ਹੀ ਉੱਠਦੇ ਹਨ, ਪਰ ਸੂਬੇ ਅੰਦਰ ਲਾਅ ਐਂਡ ਆਰਡਰ ਦੀਆਂ ਧੱਜੀਆਂ ਉਡ ਰਹੀਆਂ ਹਨ।

ਤਾਜ਼ਾ ਘਟਨਾ ਗੁਰੂ ਕੀ ਨਗਰੀ ਅਮ੍ਰਿਤਸਰ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਪਰਮਜੀਤ ਕੌਰ ਦਾ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕਰ ਦਿੱਤਾ ਗਿਆ।

ਜਾਗਰਣ ਦੀ ਖ਼ਬਰ ਮੁਤਾਬਕ, ਅੰਮ੍ਰਿਤਸਰ ਦਿਹਾਤੀ ਪੁਲਿਸ ਅਧੀਨ ਆਉਂਦੇ ਪਿੰਡ ਬਹਿੜਵਾਲ ਵਿਖੇ ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਦਾ ਅਨੇਕਾਂ ਅਣਪਛਾਤੇ ਵੱਲੋਂ ਕਤਲ ਕੀਤਾ ਗਿਆ।

ਕਤਲ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਪੁਲਿਸ ਥਾਣਾ ਲੋਪੋਕੇ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੇ ਸਬੰਧ ’ਚ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਬੇਟੇ ਕੁਲਦੀਪ ਸਿੰਘ ਨੇ ਦੱਸਿਆ ਬੀਤੀ ਸ਼ਾਮ 7.30 ਵਜੇ ਦੇ ਕਰੀਬ ਉਸ ਦੀ ਮਾਂ ਘਰ ਵਿਚ ਇਕੱਲੀ ਸੀ। ਉਸੇ ਸਮੇਂ ਅਣਪਛਾਤੇ ਵਿਅਕਤੀਆਂ ਨੇ ਘਰ ਆ ਕੇ ਉਸ ਦੀ ਮਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਏ।

ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here