ਸਿੱਖਿਆ ਵਿਭਾਗ ਪੰਜਾਬ ਵੱਲੋਂ ਸਟੇਟ ਐਵਾਰਡਾਂ ਲਈ ਅਧਿਆਪਕਾਂ/ਅਧਿਕਾਰੀਆਂ ਦੀ ਸੂਚੀ ਜਾਰੀ

466

 

ਦਲਜੀਤ ਕੌਰ ਭਵਾਨੀਗੜ੍ਹ, ਚੰਡੀਗੜ੍ਹ

ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਸਟੇਟ ਐਵਾਰਡ, ਯੰਗ ਟੀਚਰਜ਼ ਐਵਾਰਡ ਅਤੇ ਪ੍ਰਬੰਧਕੀ ਐਵਾਰਡ ਦੇਣ ਲਈ ਅਧਿਆਪਕਾਂ ਅਤੇ ਅਧਿਕਾਰੀਆਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕ ਰਾਜ ਪੁਰਸਕਾਰ-2022 ਸਮਾਰੋਹ ਹਰ ਸਾਲ ਦੀ ਤਰ੍ਹਾਂ ਇਸ ਵਾਰ 5 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ।

ਅਧਿਆਪਕਾਂ ਅਤੇ ਅਧਿਕਾਰੀਆਂ ਦੀ ਜ਼ਿਲ੍ਹਾ ਪੱਧਰ ਤੇ ਸਕਰੂਟਨੀ ਕਰਨ ਉਪਰੰਤ ਰਾਜ ਪੱਧਰ ਤੇ ਮੈਰਿਟ ਸੂਚੀ ਤਿਆਰ ਕੀਤੀ ਗਈ ਹੈ।

ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਪੱਤਰ ਜਾਰੀ ਕਰਦੇ ਹੋਏ ਪੰਜਾਬ ਪੱਧਰ ਤੇ ਇਨ੍ਹਾਂ ਚੁਣੇ ਗਏ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰ ਤੇ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸਮੂਲੀਅਤ ਕਰਵਾਉਣ ਲਈ ਕਿਹਾ ਗਿਆ ਹੈ।

ਹੇਠਾਂ ਵੇਖੋ ਲਿਸਟ

LEAVE A REPLY

Please enter your comment!
Please enter your name here