ਪੰਜਾਬ ਸਰਕਾਰ ਨੇ 12 ਹੋਰ ਅਧਿਆਪਕਾਂ ਨੂੰ ਦਿੱਤੀਆਂ ਨੌਕਰੀਆਂ, ਸੌਂਪੇ ਨਿਯੁਕਤੀ ਪੱਤਰ

634

 

ਰੂਪਨਗਰ

ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆ ਜ਼‍ਿਲ੍ਹਾ ਸਿੱਖਿਆ ਅਫ਼ਸਰ ਜਰਨੈਲ ਸਿੰਘ ਦੇ ਵੱਲੋਂ 12 ਹੋਰ ਅਧਿਆਪਕਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ ਗਏ ਹਨ।

ਉਹਨਾ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 6635 ਅਧਿਆਪਕਾਂ ਦੀ ਭਰਤੀ ਕੀਤੀ ਗਈ ਸੀ।

ਜਿਸ ਤਹਿਤ ਜਿਲ੍ਹਾ ਰੂਗਨਗਰ ਦੇ ਵੱਖ-ਵੱਖ ਪ੍ਰਾਇਮਰੀ ਬਲਾਕਾਂ ਲਈ 12 ਅਧਿਆਪਕ ਹਿੱਸੇ ਆਏ ਸੀ। ਜਿਨ੍ਹਾਂ ਨੂੰ ਜਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਵਿਖੇ ਨਿਯੁਕਤੀ ਪੱਤਰ ਵੰਡੇ ਗਏ ਹਨ।

ਇਸ ਤੋਂ ਬਾਅਦ ਨਵ-ਨਿਯੁੱਕਤ ਹੋਏ ਅਧਿਆਪਕਾਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ। ਇਸ ਮੌਕੇ ਸੁਪਰਡੈਂਟ ਮਲਕੀਤ ਸਿੰਘ ਭੱਠਲ ਵੀ ਹਾਜਰ ਸਨ।

LEAVE A REPLY

Please enter your comment!
Please enter your name here