ਪੰਜਾਬ ਸਰਕਾਰ ਵਲੋਂ ਸੀਨੀਅਰ ਅਫ਼ਸਰਾਂ ਨੂੰ ਸਖ਼ਤ ਹੁਕਮ ਜਾਰੀ, ਪੜ੍ਹੋ ਪੂਰੀ ਖ਼ਬਰ

455

 

  • -ਮਾਲ ਅਫ਼ਸਰਾਂ ਨੂੰ ਲੰਬਿਤ ਪਏ ਤਕਸੀਮ, ਪੈਮਾਇਸ਼ ਤੇ ਹੋਰ ਕੇਸ ਤੈਅ ਸਮੇਂ ‘ਚ ਨਿਪਟਾਏ ਜਾਣ ਦੇ ਆਦੇਸ਼
  • -ਐਸ.ਡੀ.ਐਮਜ਼ ਹਰੇਕ ਹਫ਼ਤੇ ਮਾਲ ਵਿਭਾਗ ਦੇ ਕੰਮ ਜਾਇਜ਼ਾ ਲੈਣਾ ਯਕੀਨੀ : ਡਿਪਟੀ ਕਮਿਸ਼ਨਰ

ਪਟਿਆਲਾ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦੀ ਆਨ ਲਾਈਨ ਮੀਟਿੰਗ ਦੌਰਾਨ ਸਮੀਖਿਆ ਕਰਦਿਆਂ ਨਿਰਦੇਸ਼ ਦਿੱਤੇ ਕਿ ਲੰਬਿਤ ਜ਼ਮੀਨੀ ਤਕਸੀਮ, ਪੈਮਾਇਸ਼, ਖਸਰਾ- ਗਿਰਦਾਵਰੀ ਤੇ ਨੰਬਰਦਾਰੀ ਦੇ ਕੇਸਾਂ ਨੂੰ ਤੈਅ ਸਮੇਂ ਵਿੱਚ ਨਿਪਟਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਮਾਲ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਰਿਵਾਰਕ ਤਕਸੀਮ ਸਬੰਧੀ ਲੋਕਾਂ ਨੂੰ ਆਨ ਲਾਈਨ ਅਪਲਾਈ ਕਰਨ ਸਬੰਧੀ ਜਾਣਕਾਰੀ ਦੇਣ ਤਾਂ ਜੋ ਕੰਮ ਵਿੱਚ ਹੋਰ ਤੇਜ਼ੀ ਆ ਸਕੇ। ਉਨ੍ਹਾਂ ਕਿਹਾ ਕਿ ਐਸ.ਡੀ.ਐਮਜ਼. ਹਰੇਕ ਹਫ਼ਤੇ ਮਾਲ ਵਿਭਾਗ ਦੇ ਕੰਮ ਦਾ ਜਾਇਜ਼ਾ ਲੈਣ ਲਈ ਖੁਦ ਮੀਟਿੰਗ ਕਰਨ ਤੇ ਮੀਟਿੰਗ ਦਾ ਏਜੰਡਾ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਭੇਜਣਾ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਨੇ ਪਟਿਆਲਾ, ਰਾਜਪੁਰਾ, ਸਮਾਣਾ, ਪਾਤੜਾਂ, ਨਾਭਾ ਤੇ ਦੂਧਨ ਸਾਧਾਂ ਦੇ ਐਸ ਡੀ ਐਮਜ਼, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਅਤੇ ਇਨ੍ਹਾਂ ਤਹਿਤ ਪੈਂਦੀਆਂ ਸਬ ਤਹਿਸੀਲਾਂ ਦੇ ਨਾਇਬ ਤਹਿਸੀਲਦਾਰਾਂ ਨੂੰ ਮਾਲ ਮਹਿਕਮੇ ਨਾਲ ਸਬੰਧਤ ਦਫ਼ਤਰੀ ਕੰਮਾਂ-ਕਾਰਾਂ ‘ਚ ਆਮ ਲੋਕਾਂ ਨੂੰ ਕੋਈ ਮੁਸ਼ਕਿਲ ਨਾ ਆਉਣ ਦੇਣੀ ਯਕੀਨੀ ਬਣਾਉਣ ਲਈ ਕਿਹਾ।

ਉਨ੍ਹਾਂ ਕਿਹਾ ਕਿ ਇੰਤਕਾਲ ਦੇ ਮਾਮਲਿਆਂ ਨੂੰ ਤੈਅ ਸਮੇਂ ਵਿੱਚ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਮੀਟਿੰਗ ਵਿੱਚ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਸਮੇਤ ਸਮੂਹ ਐਸ.ਡੀ.ਐਮਜ਼ ਅਤੇ ਜ਼ਿਲ੍ਹੇ ਦੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਵੀ ਮੌਜੂਦ ਸਨ।

 

LEAVE A REPLY

Please enter your comment!
Please enter your name here