ਦਿਡ਼੍ਹਬਾ :
ਪੰਜਾਬ ਅੰਦਰ ਪੰਚਾਇਤੀ ਜ਼ਮੀਨਾਂ ’ਤੇ ਕੀਤੇ ਗਏ ਕਬਜ਼ਿਆਂ ਨੂੰ ਹਰ ਹਾਲਤ ’ਚ ਛੁਡਵਾ ਕੇ ਪੰਚਾਇਤਾਂ ਦੇ ਹਵਾਲੇ ਕੀਤਾ ਜਾਵੇਗਾ। ਇਹ ਸ਼ਬਦ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਦਿਡ਼੍ਹਬਾ ਵਿਖੇ ਆਪਣੇ ਦਫ਼ਤਰ ’ਚ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਕਹੇ।
ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਚਾਇਤੀ ’ਤੇ ਕਬਜ਼ੇ ਛੁਡਵਾਉਣ ਲਈ ਵਿਸ਼ੇਸ਼ ਐਕਟ ਬਣਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਪੰਚਾਇਤੀ ਜ਼ਮੀਨਾਂ ’ਤੇ ਕਬਜ਼ੇ ਛੁਡਵਾਉਣ ’ਚ ਕਾਮਯਾਬ ਰਹੀ ਹੈ।
ਉਨ੍ਹਾਂ ਕਿਹਾ ਕਿ ਜੋ ਧਨਾਡ ਲੋਕਾਂ ਨੇ ਪੰਚਾਇਤੀ ਤੇ ਸ਼ਾਮਲਾਟ ਜ਼ਮੀਨਾਂ ’ਤੇ ਕਬਜ਼ੇ ਕਰ ਕੇ ਵੱਡੀਆਂ-ਵੱਡੀਆਂ ਕੋਠੀਆਂ ਪਾਈਆਂ ਹੋਈਆਂ ਹਨ। ਉਹ ਸਭ ਕੋਠੀਆਂ ਨੂੰ ਕਾਨੂੰਨ ਅਨੁਸਾਰ ਪੰਚਾਇਤ ਦੇ ਕਬਜ਼ੇ ’ਚ ਕੀਤਾ ਜਾਵੇਗਾ।
ਚੀਮਾ ਨੇ ਕਿਹਾ ਪੰਜਾਬ ਸਰਕਾਰ ਜਿੱਥੇ ਲੋਕ ਭਲਾਈ ਦੇ ਕੰਮ ਹਰ ਵਰਗ ਨੂੰ ਮੁੱਖ ਰੱਖ ਕੇ ਕਰ ਰਹੀ ਹੈ। ਉਥੇ ਲੋਕਾਂ ’ਤੇ ਕੋਈ ਨਵਾਂ ਬੋਝ ਨੀ ਨਹੀਂ ਪਾ ਰਹੀ। .punjabijagran