Punjab News: ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸੂਬਾ ਸਕੱਤਰ ਸਮੇਤ ਦੋ ਵੱਡੇ ਅਹੁਦੇਦਾਰਾਂ ਦਾ ਐਲਾਨ

547

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਆਮ ਆਦਮੀ ਪਾਰਟੀ (ਆਪ) ਨੇ ਡਾ: ਸੰਨੀ ਆਹਲੂਵਾਲੀਆ ਨੂੰ ਚੰਡੀਗੜ੍ਹ ਦਾ ਸਹਿ-ਇੰਚਾਰਜ ਅਤੇ ਰਣਜੋਧ ਹਦਨਾ ਨੂੰ ਪੰਜਾਬ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਹੈ।

ਦੱਸ ਦਈਏ ਕਿ ਡਾ. ਐਸ.ਐਸ. ਆਹਲੂਵਾਲੀਆ ਨੂੰ ਆਮ ਆਦਮੀ ਪਾਰਟੀ ਦੇ ਵਲੋਂ ਹੁਣ ਤੱਕ ਜੋ ਵੀ ਜਿੰਮੇਵਾਰੀ ਦਿੱਤੀ ਗਈ ਹੈ, ਉਸਨੂੰ ਉਨ੍ਹਾਂ ਵਲੋਂ ਪੂਰੀ ਤਨਦੇਹੀ ਦੇ ਨਾਲ ਨਿਭਾਇਆ ਗਿਆ ਹੈ।

ਉਹ ਚਾਹੇ ਪੰਜਾਬ ਵਿੱਚ ਸੂਬਾ ਸਕੱਤਰ ਦੀ ਜਿੰਮੇਵਾਰੀ ਹੋਵੇ ਜਾਂ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਵਜੋਂ ਜਿੰਮੇਵਾਰੀ ਹੋਵੇ।

ਇਸ ਮੌਕੇ ਉਤੇ ਡਾ. ਐਸ.ਐਸ. ਆਹਲੂਵਾਲੀਆ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਚੰਡੀਗੜ੍ਹ ਦੇ ਲਈ ਜੋ ਜਿੰਮੇਵਾਰੀ ਦਿੱਤੀ ਗਈ ਹੈ, ਉਸਨੂੰ ਉਹ ਪੂਰੀ ਤਨਦੇਹੀ ਦੇ ਨਾਲ ਨਿਭਾਉਣਗੇ। ਉਨ੍ਹਾਂ ਨੇ ਇਸ ਜਿੰਮੇਵਾਰੀ ਦੇ ਲਈ ਆਮ ਆਦਮੀ ਪਾਰਟੀ ਦਾ ਧੰਨਵਾਦ ਵੀ ਕੀਤਾ।

 

LEAVE A REPLY

Please enter your comment!
Please enter your name here