Punjab News: ਵਿਜੀਲੈਂਸ ਵੱਲੋਂ ਰਿਸ਼ਵਤ ਮਾਮਲੇ ‘ਚ ਜੇਲ੍ਹ ਵਾਰਡਨ ਸਮੇਤ 2 ਗ੍ਰਿਫਤਾਰ

325

 

ਅਮ੍ਰਿਤਸਰ

ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਕੇਸ ਵਿੱਚ ਭਗੌੜੇ ਚਲੇ ਆ ਰਹੇ ਕੇਂਦਰੀ ਜੇਲ ਅੰਮ੍ਰਿਤਸਰ ਦੇ ਵਾਰਡਰ ਹਰਪ੍ਰੀਤ ਸਿੰਘ (ਨੰਬਰ 4611) ਨੂੰ ਅੱਜ ਗ੍ਰਿਫਤਾਰ ਕਰ ਲਿਆ ਹੈ, ਜਿਸ ਨੇ ਉਕਤ ਜੇਲ ਵਿਖੇ ਬੰਦ ਦੋਸ਼ੀ ਗੁਰਸੇਵਕ ਸਿੰਘ ਪਾਸੋਂ ਇੱਕ ਮੋਬਾਇਲ ਫੋਨ ਦੀ ਬ੍ਰਾਮਦਗੀ ਉਪਰੰਤ ਉਸ ਖਿਲਾਫ ਮੁਕੱਦਮਾ ਦਰਜ ਕਰਵਾਉਣ ਦਾ ਡਰਾਵਾ ਦੇ ਕੇ ਉਸ ਪਾਸੋਂ 8,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਨ ਦੇ ਦਰਜ ਮੁਕੱਦਮੇ ਵਿੱਚ ਭਗੌੜਾ ਸੀ।

ਉੱਧਰ ਇੱਕ ਵੱਖਰੇ ਕੇਸ ਵਿੱਚ ਬੱਸ ਅੱਡਾ ਜਲੰਧਰ ਵਿਖੇ ਨਿੱਜੀ ਬੱਸ ਦੇ ਹਾਕਰ ਜਸਬੀਰ ਸਿੰਘ ਵਾਸੀ ਪਿੰਡ ਕੁਰੇਸ਼ੀਆ ਜਿਲਾ ਜਲੰਧਰ ਨੂੰ ਵੀ ਗ੍ਰਿਫਤਾਰ ਕੀਤਾ ਹੈ ਜੋ ਪੰਜਾਬ ਰੋਡਵੇਜ ਦੇ ਕਰਮਚਾਰੀਆ ਨਾਲ ਮਿਲੀਭੁਗਤ ਕਰਕੇ ਬੱਸ ਅੱਡੇ ਵਿੱਚੋਂ ਸਰਕਾਰੀ ਬੱਸਾਂ ਦੇ ਰਵਾਨਗੀ ਸਮੇਂ ਨੂੰ ਬਦਲਕੇ ਪ੍ਰਾਈਵੇਟ ਬੱਸਾਂ ਨੂੰ ਲਾਹਾ ਦਿਵਾਉਣ ਸਬੰਧੀ ਪ੍ਰਾਈਵੇਟ ਬੱਸਾਂ ਵਾਲਿਆ ਪਾਸੋਂ ਰਿਸ਼ਵਤ ਇੱਕਠੀ ਕਰਨ ਦੇ ਦੋਸ਼ ਸਬੰਧੀ ਦਰਜ ਕੇਸ ਵਿੱਚ ਭਗੌੜਾ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਵਾਰਡਰ ਹਰਪ੍ਰੀਤ ਸਿੰਘ ਵਾਸੀ ਪਿੰਡ ਵੈਰੋਵਾਲ ਦਾਰਾਪੁਰ, ਜਿਲਾ ਤਰਨਤਾਰਨ ਉਪਰ ਕੇਂਦਰੀ ਜੇਲ ਅੰਮ੍ਰਿਤਸਰ ਵਿਖੇ ਬੰਦ ਦੋਸ਼ੀ ਗੁਰਸੇਵਕ ਸਿੰਘ ਪਾਸੋਂ ਇੱਕ ਮੋਬਾਇਲ ਫੋਨ ਬ੍ਰਾਮਦ ਕਰਨ ਬਦਲੇ ਮੁਕੱਦਮਾ ਦਰਜ ਕਰਵਾਉਣ ਦਾ ਡਰਾਵਾ ਦੇ ਕੇ ਉਸ ਪਾਸੋਂ 8,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਲੱਗੇ ਸਨ।

ਉਨਾਂ ਦੱਸਿਆ ਕਿ ਇਸ ਦੇ ਸਬੰਧ ਵਿੱਚ ਪਹਿਲਾਂ ਹੀ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 42, 52-ਏ ਜੇਲ ਕਾਨੂੰਨ ਦੇ ਤਹਿਤ ਐਫ.ਆਈ.ਆਰ ਨੰਬਰ 152, ਮਿਤੀ 07-04-2022 ਨੂੰ ਇੱਕ ਕੇਸ ਦਰਜ ਕੀਤਾ ਹੋਇਆ ਸੀ ਅਤੇ ਇਸ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਰਾਵਾਂ ਲੱਗੀਆਂ ਹੋਣ ਕਰਕੇ ਇਹ ਮੁਕੱਦਮਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਨੂੰ ਤਬਦੀਲ ਕੀਤਾ ਗਿਆ ਸੀ।

ਉਕਤ ਮੁਲਜ਼ਮ ਦੀ ਗ੍ਰਿਫਤਾਰੀ ਉਪਰੰਤ ਉਸ ਤੋਂ ਹੋਰ ਪੁੱਛ-ਗਿੱਛ ਜਾਰੀ ਹੈ। ਬੁਲਾਰੇ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੇ ਕੁਝ ਮੁਲਾਜ਼ਮ ਅਤੇ ਪ੍ਰਾਈਵੇਟ ਵਿਅਕਤੀਆਂ ਉਪਰ ਨਿੱਜੀ ਬੱਸਾਂ ਨੂੰ ਫਾਇਦਾ ਪਹੁੰਚਾਉਣ ਲਈ ਬੱਸ ਅੱਡੇ ਤੋਂ ਸਰਕਾਰੀ ਬੱਸਾਂ ਦੇ ਚੱਲਣ ਦਾ ਸਮਾਂ ਬਦਲਕੇ ਰੋਜਾਨਾ/ਮਹੀਨਾਵਾਰ ਰਿਸ਼ਵਤ ਵਸੂਲਣ ਦੇ ਦੋਸ਼ ਲੱਗੇ ਸਨ।

ਇਸ ਸਬੰਧ ਵਿੱਚ ਬਿਊਰੋ ਵੱਲੋਂ ਪਹਿਲਾਂ ਹੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ 120-ਬੀ ਆਈ.ਪੀ.ਸੀ ਤਹਿਤ ਐਫ.ਆਈ.ਆਰ ਨੰਬਰ 05, ਮਿਤੀ 30.04.2021 ਨੂੰ ਇੱਕ ਕੇਸ ਦਰਜ ਕੀਤਾ ਹੋਇਆ ਹੈ। ਉਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਮੁਲਜ਼ਮ ਜਸਬੀਰ ਸਿੰਘ ਨੂੰ ਬੱਸ ਅੱਡਾ ਜਲੰਧਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਸ ਤੋਂ ਹੋਰ ਪੁੱਛ-ਗਿੱਛ ਜਾਰੀ ਹੈ।

 

LEAVE A REPLY

Please enter your comment!
Please enter your name here