ਜਲੰਧਰ-
ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਰਮਿਆਨ ਪੰਜਾਬ ਸਰਕਾਰ ਨੇ ਸਥਾਨਕ ਸਰਕਾਰਾਂ ਵਿਭਾਗ ਵਿੱਚ ਤਬਾਦਲੇ ਕੀਤੇ ਹਨ। ਇਹ ਤਬਾਦਲੇ ਨਗਰ ਨਿਗਮਾਂ ਨਾਲ ਸਬੰਧਤ ਹਨ।
ਇਸਦੇ ਨਾਲ ਹੀ ਆਉਣ ਵਾਲੇ ਦਿਨਾਂ ‘ਚ ਕਈ ਹੋਰ ਅਧਿਕਾਰੀਆਂ ਦੇ ਤਬਾਦਲੇ ਹੋ ਸਕਦੇ ਹਨ, ਜਿਨ੍ਹਾਂ ‘ਚ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਦੇ ਨਗਰ ਨਿਗਮ ਕਮਿਸ਼ਨਰ ਸਮੇਤ ਬਿਲਡਿੰਗ ਬ੍ਰਾਂਚ ਦੇ ਅਧਿਕਾਰੀਆਂ ਦੇ ਨਾਂ ਸ਼ਾਮਲ ਹਨ।
ਜਾਣਕਾਰੀ ਅਨੁਸਾਰ ਅੰਮ੍ਰਿਤਸਰ ਨਗਰ ਨਿਗਮ ਦੇ ਐੱਸ.ਈ ਅਨੁਰਾਗ ਮਹਾਜਨ, ਐੱਸ.ਈ. ਬਠਿੰਡਾ ਵਿਖੇ ਤਬਦੀਲ ਹੋ ਗਿਆ ਹੈ।
ਜਦੋਂਕਿ ਲੁਧਿਆਣਾ ਨਗਰ ਨਿਗਮ ਦੇ ਐਸਈ ਸਤਿੰਦਰ ਕੁਮਾਰ ਦਾ ਤਬਾਦਲਾ ਅੰਮ੍ਰਿਤਸਰ ਨਗਰ ਨਿਗਮ ਵਿੱਚ ਕਰ ਦਿੱਤਾ ਗਿਆ ਹੈ।
ਹੁਣ ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਦੇ ਅਧਿਕਾਰੀਆਂ ਦੇ ਤਬਾਦਲਿਆਂ ਦੀ ਲਿਸਟ ਦਾ ਇੰਤਜ਼ਾਰ ਹੈ, ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ‘ਚ ਸ਼ਹਿਰ ‘ਚ ਲੋਕਲ ਬਾਡੀ ਵਿਭਾਗ ‘ਚ ਵੱਡੇ ਪੱਧਰ ‘ਤੇ ਤਬਾਦਲੇ ਹੋ ਸਕਦੇ ਹਨ। news