ਪੰਜਾਬ ਨੈਟਵਰਕ, ਨਵੀਂ ਦਿੱਲੀ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਟਨਾ ਸਾਹਿਬ ਦੇ ਮੁੱਖ ਜਥੇਦਾਰ ਅਵਤਾਰ ਸਿੰਘ ਹਿੱਤ ਦਾ ਦੇਹਾਂਤ ਹੋ ਗਿਆ ਹੈ।
ਅਵਤਾਰ ਸਿੰਘ ਹਿੱਤ ਨੇ ਦਿੱਲੀ ਵਿੱਚ ਆਖਰੀ ਸਾਹ ਲਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਉਹ ਆਪਣੇ ਘਰ ਫੋਨ ‘ਤੇ ਗੱਲ ਕਰ ਰਿਹਾ ਸੀ ਕਿ ਉਹਨੂੰ ਹਾਰਟ ਅਟੈਕ ਆ ਗਿਆ, ਜਿਸ ਮਗਰੋਂ ਉਨ੍ਹਾਂ ਦੀ ਮੌਤ ਹੋ ਗਈ।
ਅਵਤਾਰ ਸਿੰਘ ਹਿੱਤ ਅਕਾਲੀ ਦਲ ਦੇ ਸੀਨੀਅਰ ਆਗੂਆਂ ਵਿੱਚੋਂ ਇੱਕ ਸਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਜਥੇਦਾਰ ਅਵਤਾਰ ਸਿੰਘ ਹਿੱਤ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।