ਪੰਜਾਬ ਨੈੱਟਵਰਕ, ਗੁਰਦਾਸਪੁਰ
ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆ ਡਾ. ਨਿਧੀ ਕੁਮੁਦ ਬਾਮਬਾ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਨੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿੱਚ ਘੜੂਕਿਆਂ ਦੀ ਸਵਾਰੀ ਅਤੇ ਘੜੂਕਿਆਂ ’ਤੇ ਸਕੂਲੀ ਬੱਚਿਆਂ ਨੂੰ ਲਿਆਉਣ-ਲਿਜਾਣ ’ਤੇ ਪਾਬੰਦੀ ਲਗਾ ਦਿੱਤੀ ਹੈ, ਇਹ ਵੀ ਹੁਕਮ ਪਾਸ ਕੀਤੇ ਹਨ।
ਡਾ. ਨਿਧੀ ਕੁਮੁਦ ਬਾਮਬਾ ਕਿਹਾ ਕਿ, ਜ਼ਿਲਾ ਗੁਰਦਾਸਪੁਰ ਦੇ ਸਮੂਹ ਸਕੂਲਾਂ ਦੇ ਪ੍ਰਿੰਸੀਪਲ/ਪ੍ਰਬੰਧਕ ਇਹ ਯਕੀਨੀ ਬਣਾਉਣ ਕਿ ਸਕੂਲੀ ਬੱਚਿਆਂ ਨੂੰ ਸਕੂਲਾਂ ਵਿੱਚ ਲਿਆਉਣ-ਲਿਜਾਣ ਲਈ ਆਵਾਜਾਈ ਦਾ ਸਾਧਨ ਉਚਿਤ ਹੋਵੇ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਕਿਸੇ ਕਿਸਮ ਦੀ ਵੀ ਦੁਰਘਟਨਾ ਹੋਣ ਦੀ ਸੂਰਤ ਵਿਚ ਸਕੂਲ ਦਾ ਪ੍ਰਿੰਸੀਪਲ ਅਤੇ ਪ੍ਰਬੰਧਕ ਨਿੱਜੀ ਤੌਰ ’ਤੇ ਜ਼ਿੰਮੇਵਾਰ ਹੋਣਗੇ।
ਮਾਮਲੇ ਦੀ ਗੰਭੀਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇਕਤਰਫਾ ਪਾਸ ਕੀਤਾ ਜਾਂਦਾ ਹੈ ਅਤੇ ਜ਼ਿਲਾ ਗੁਰਦਾਸਪੁਰ ਦੀ ਸਮੂਹ ਜਨਤਾ ਅਤੇ ਸਮੂਹ ਸਕੂਲ ਪ੍ਰਿੰਸੀਪਲ/ਪ੍ਰਬੰਧਕ/ਅਧਿਕਾਰੀਆਂ/ਕਰਮਚਾਰੀਆਂ ਨੂੰ ਸੰਬੋਧਨ ਕੀਤਾ ਜਾਂਦਾ ਹੈ। ਇਹ ਹੁਕਮ ਸਮੁੱਚੇ ਜ਼ਿਲੇ ਵਿੱਚ ਮਿਤੀ 29 ਅਗਸਤ 2022 ਤੋਂ ਮਿਤੀ 27 ਅਕਤੂਬਰ 2022 ਤੱਕ ਲਾਗੂ ਰਹੇਗਾ।