ਚੰਡੀਗੜ੍ਹ :
ਚੰਡੀਗੜ੍ਹ ਕਾਂਗਰਸ ਦੇ ਸਾਬਕਾ ਸੂਬਾ ਜਨਰਲ ਸਕੱਤਰ ਸ਼ਸ਼ੀ ਸ਼ੰਕਰ ਤਿਵਾੜੀ ਨੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਹੈ। ਸ਼ਸ਼ੀ ਸ਼ੰਕਰ ਤਿਵਾੜੀ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋਣਗੇ।
ਇਸ ਦੀ ਜਾਣਕਾਰੀ ਉਨ੍ਹਾਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਤਿਵਾੜੀ ਅੱਜ ਸ਼ਾਮ ਸੈਕਟਰ-33 ਸਥਿਤ ਭਾਜਪਾ ਦਫ਼ਤਰ ਕਮਲਮ ਵਿਖੇ ਪਾਰਟੀ ਵਿੱਚ ਸ਼ਾਮਲ ਹੋਣਗੇ।
ਪਿਛਲੇ ਸਾਲ ਦਸੰਬਰ ‘ਚ ਹੋਈਆਂ ਨਗਰ ਨਿਗਮ ਚੋਣਾਂ ‘ਚ ਵਾਰਡ ਨੰਬਰ ਨੌਂ ਤੋਂ ਆਪਣੀ ਪਤਨੀ ਨੂੰ ਟਿਕਟ ਨਾ ਮਿਲਣ ‘ਤੇ ਸ਼ਸ਼ੀ ਸ਼ੰਕਰ ਤਿਵਾੜੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।