- ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ
- ਮੌਸਮ ਵਿਚ ਆਈ ਤਬਦੀਲੀ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦਾ ਸਮਾਂ ਬਦਲਿਆ
ਚੰਡੀਗੜ੍ਹ-
ਮੌਸਮ ਵਿਚ ਆਈ ਤਬਦੀਲੀ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ ਅਤੇ ਹੁਣ ਮਿਤੀ 22 ਅਕਤੂਬਰ 2022 ਤੋਂ ਸਮੂਹ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰਨਗੇ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ, ਸਾਰੇ ਸੇਵਾ ਕੇਂਦਰ ਹਫ਼ਤੇ ਦੇ ਸਾਰੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ।
ਉਨ੍ਹਾਂ ਦੱਸਿਆ ਕਿ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸੇਵਾ ਕੇਂਦਰਾਂ ਦਾ 100 ਫੀਸਦੀ ਸਟਾਫ਼ ਡਿਊਟੀ ’ਤੇ ਹਾਜ਼ਰ ਹੋਵੇਗਾ, ਜਦਕਿ ਸਨਿੱਚਰਵਾਰ ਅਤੇ ਐਤਵਾਰ ਨੂੰ 50-50 ਫੀਸਦੀ ਸਟਾਫ਼ ਸੇਵਾ ਕੇਂਦਰਾਂ ਵਿਚ ਆਪਣੀਆਂ ਸੇਵਾਵਾਂ ਦੇਵੇਗਾ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਦਾ ਫੈਸਲਾ ਬਦਲਦੇ ਮੌਸਮ ਅਤੇ ਦਿਨਾਂ ਦੇ ਛੋਟੇ ਹੋਣ ਕਾਰਨ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ 22 ਅਕਤੂਬਰ ਤੋਂ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਿਹਾ ਕਰਨਗੇ।