ਮਾਨਸਾ
ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 09 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਨੂੰ ਓਪਰੇਟਰ ਰੋਸਟਰ ਪ੍ਰਣਾਲੀ ਦੀ ਵਰਤੋਂ ਕਰਕੇ ਹਫ਼ਤੇ ਦੇ 7 ਦਿਨ ਸੰਚਾਲਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਸੇਵਾ ਕੇਂਦਰਾਂ ਵਿੱਚ ਹੁਣ ਸੋਮਵਾਰ ਤੋਂ ਸ਼ੁੱਕਰਵਾਰ ਤੱਕ 100 ਫੀਸਦ ਸਟਾਫ ਅਤੇ ਸ਼ਨੀਵਾਰ ਅਤੇ ਐਤਵਾਰ ਨੂੰ 50 ਫੀਸਦ ਸਟਾਫ ਨਾਲ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਮ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।