ਚੰਡੀਗੜ੍ਹ-
ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਦਾ ਤਬਾਦਲਾ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ।
ਦੱਸਿਆ ਜਾ ਰਿਹਾ ਹੈ ਕਿ, ਮੂਸੇਵਾਲਾ ਕਤਲ ਕੇਸ ਦੀ ਜਾਂਚ ਥਾਣਾ ਸਦਰ ਮਾਨਸਾ ਦੇ ਐਸਐਚਓ ਅੰਗਰੇਜ ਸਿੰਘ ਰਹੇ ਸਨ।
ਪਰ, ਉਨ੍ਹਾਂ ਨੂੰ ਲਗਾਤਾਰ ਗੈਂਗਸਟਰਾਂ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ। ਪੁਲਿਸ ਨੂੰ ਉਨ੍ਹਾਂ ਦੀ ਅਤੇ ਥਾਣੇ ਦੀ ਸੁਰੱਖਿਆ ਵਧਾਉਣੀ ਪਈ ਸੀ।
ਹੁਣ ਖ਼ਬਰ ਇਹ ਸਾਹਮਣੇ ਆਈ ਹੈ ਕਿ, ਅੰਗਰੇਜ ਸਿੰਘ ਦੀ ਥਾਂ ਤੇ ਹੁਣ ਗੁਰਲਾਲ ਸਿੰਘ ਨੂੰ ਜਾਂਚ ਅਧਿਕਾਰੀ ਪੁਲਿਸ ਪ੍ਰਸਾਸ਼ਨ ਵਲੋਂ ਲਾਇਆ ਗਿਆ ਹੈ।