ਮਾਨਸਾ:
ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਦੂਜਾ ਗੀਤ ਜਾਂਦੀ ਵਾਰ ਜਿਸ ਨੂੰ ਰਿਲੀਜ਼ ਕਰਨ ਦੀ ਤਰੀਕ 2 ਸਤੰਬਰ ਐਲਾਨੀ ਗਈ ਸੀ, ਉਸ ਗੀਤ ਨੂੰ ਰਿਲੀਜ਼ ਕਰਨ ਤੋਂ ਪਹਿਲਾਂ ਹੀ ਅਦਾਲਤ ਦੇ ਵਲੋਂ ਪਾਬੰਦੀ ਲਗਾ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਮੀਡੀਆ ਪਲੇਟਫਾਰਮਾਂ ਤੇ ਗੀਤ ਸਬੰਧੀ ਹਰ ਪ੍ਰਕਾਰ ਦੇ ਪ੍ਰਚਾਰ ਤੇ ਸਮੱਗਰੀ ਤੋਂ ਇਲਾਵਾ ਵਿਗਿਆਪਨਾਂ ਨੂੰ ਹਟਾਉਣ ਦੇ ਹੁਕਮ ਦਿੱਤੇ ਗਏ ਹਨ।
ਦੱਸਣਾ ਬਣਦਾ ਹੈ ਕਿ, ਸਿੱਧੂ ਮੂਸੇਵਾਲਾ ਦੇ ਗੀਤ ਜਾਂਦੀ ਵਾਰ ਨੂੰ ਰਿਲੀਜ਼ ਕਰਨ ਦੀ ਤਰੀਕ ਮਿਊਜ਼ਿਕ ਡਾਇਰੈਕਟਰ ਸਲੀਮ ਮਰਚੈਂਟ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਸਾਂਝੀ ਕਰਦਿਆਂ ਐਲਾਨੀ ਸੀ।
ਜਿਸ ਤੋਂ ਬਾਅਦ ਮਿਊਜ਼ਿਕ ਡਾਇਰੈਕਟਰ ਸਲੀਮ ਮਰਚੈਂਟ ਨੇ ਉਕਤ ਵੀਡੀਓ ਨੂੰ ਹਟਾ ਦਿੱਤਾ ਗਿਆ ਅਤੇ ਬਾਅਦ ਵਿੱਚ ਗੀਤ ਨੂੰ ਰਿਲੀਜ਼ ਨਾ ਕਰਨ ਦੀ ਗੱਲ ਕਹਿ ਦਿੱਤੀ। ਉਹਨਾਂ ਕਿਹਾ ਕਿ ਉਹ ਮੂਸੇਵਾਲਾ ਦੇ ਮਾਪਿਆਂ ਨੂੰ ਨਾਰਾਜ਼ ਨਹੀਂ ਕਰਨਾ ਚਾਹੁੰਦੇ। rozona spoksman