ਚੰਡੀਗੜ੍ਹ
ਅੱਜ ਅੰਮ੍ਰਿਤਸਰ ਹਵਾਈ ਅੱਡੇ ਤੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਲੋੜੀਂਦੇ ਜਗਤਾਰ ਸਿੰਘ ਮੂਸੇਵਾਲਾ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਮਿਲੀ ਜਾਣਕਾਰੀ ਅਨੁਸਾਰ ਜਗਤਾਰ ਸਿੰਘ ਮੂਸੇਵਾਲਾ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
ਹਵਾਈ ਅੱਡੇ ਉਤੇ ਇਮੀਗ੍ਰੇਸ਼ਨ ਵੱਲੋਂ ਕਾਬੂ ਕੀਤਾ ਗਿਆ ਹੈ। ਜਗਤਾਰ ਸਿੰਘ ਮੂਸੇਵਾਲਾ ਅੱਜ ਸਵੇਰੇ ਸਪਾਈਸ ਜੈੱਟ ਰਾਹੀਂ ਦੁਬਈ ਨੂੰ ਰਵਾਨਾ ਹੋਣ ਲਈ ਆਇਆ ਸੀ।
ਇਸ ਦੌਰਾਨ ਇਮੀਗ੍ਰੇਸ਼ਨ ਵਿਭਾਗ ਵੱਲੋਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਕਾਬੂ ਕੀਤੇ ਜਾਣ ਤੋਂ ਬਾਅਦ ਪੁਲਿਸ ਥਾਣਾ ਹਵਾਈ ਅੱਡਾ ਹਵਾਲੇ ਕਰ ਦਿੱਤਾ ਗਿਆ ਹੈ।