ਸ੍ਰੀ ਅਨੰਦਪੁਰ ਸਾਹਿਬ
ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਦਾ ਇਤਿਹਾਸਕ ਫੈਸਲਾ ਲਿਆ ਹੈ, ਉਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਟੀਮ ਦੇ ਨਾਲ ਨਾਲ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਵਧਾਈ ਦੇ ਪਾਤਰ ਹਨ।
weather Alert: ਮੌਸਮ ਵਿਭਾਗ ਵਲੋਂ ਪੰਜਾਬ ‘ਚ ਮੀਂਹ ਪੈਣ ਦਾ ਅਲਰਟ ਜਾਰੀ, ਵਧੇਗੀ ਠੰਢ
ਉਨ੍ਹਾਂ ਨੇ ਕਿਹਾ ਕਿ ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰੂ ਚਰਨਾਂ ਚ ਬੇਨਤੀ ਕੀਤੀ ਕਿ ਸਾਫ ਮਨ ਨਾਲ ਲੋਕਾਂ ਦੀ ਸੇਵਾ ਕਰਨ ਦਾ ਬਲ ਬੁੱਧੀ ਬਖਸਿਸ਼ ਕਰਨ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਭ੍ਰਿਸਟਾਚਾਰ ਮੁਕਤ ਪ੍ਰਸਾਸ਼ਨ ਦੇਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਹਿੱਤ ਵਿਚ ਜਿਕਰਯੋਗ ਫੈਸਲੇ ਲਏ ਜਾ ਰਹੇ ਹਨ।
ਇਸ ਮੌਕੇ ਉਨ੍ਹਾਂ ਨਾਲ ਰੂਪਨਗਰ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ, ਸਾਬਕਾ ਜ਼ਿਲ੍ਹਾ ਪ੍ਰਧਾਨ ਮਾਸਟਰ ਹਰਦਿਆਲ ਸਿੰਘ ਬੈਂਸ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸ਼ਿੰਦੂ, ਸੁਰਜੀਤ ਸਿੰਘ ਚਹਿੜਮਜ਼ਾਰਾ, ਪਰਮਜੀਤ ਸਿੰਘ ਪੰਮਾ ਆਦਿ ਹਾਜ਼ਰ ਸਨ।