ਮੀਡੀਆ ਪੀਬੀਐਨ, ਚੰਡੀਗੜ੍ਹ
ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਅੱਜ ਐਸ ਆਈ ਟੀ ਸਾਹਮਣੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਪੇਸ਼ੀ ਸੀ, ਪਰ ਅੱਜ ਸੁਖਬੀਰ ਬਾਦਲ ਪਹਿਲੀ ਪੇਸ਼ੀ ਤੇ ਹੀ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਏ।
ਜਾਣਕਾਰੀ ਲਈ ਦੱਸ ਦਈਏ ਕਿ, ਪਿਛਲੇ ਦਿਨੀਂ ਐਸ ਆਈ ਟੀ ਦੇ ਵਲੋਂ ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਸੁਖਬੀਰ ਬਾਦਲ ਨੂੰ ਸੰਮਨ ਜਾਰੀ ਕਰਕੇ 30 ਅਗਸਤ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।
ਪਰ ਅੱਜ ਸੁਖਬੀਰ ਬਾਦਲ ਐਸ ਆਈ ਟੀ ਸਾਹਮਣੇ ਪੇਸ਼ ਨਹੀਂ ਹੋਏ। ਸੁਖਬੀਰ ਦੇ ਐਸ ਆਈ ਟੀ ਸਾਹਮਣੇ ਪੇਸ਼ ਹੋਣ ਦੀ ਇੱਕ ਵਜ੍ਹਾ ਵੀ ਸਾਹਮਣੇ ਆਈ ਹੈ।
ਦੱਸਿਆ ਜਾ ਰਿਹਾ ਹੈ ਕਿ, ਸੁਖਬੀਰ ਬਾਦਲ ਅੱਜ ਕਿਸੇ ਹੋਰ ਕੇਸ ਦੇ ਵਿੱਚ ਫਿਰੋਜ਼ਪੁਰ ਦੇ ਹਲਕਾ ਜ਼ੀਰਾ ਦੀ ਅਦਾਲਤ ਵਿੱਚ ਪੇਸ਼ ਹੋਏ ਹਨ। ਇਹ ਮਾਮਲਾ ਤਤਕਾਲੀ ਕਾਂਗਰਸ ਸਰਕਾਰ ਵੇਲੇ ਸੁਖਬੀਰ ਖਿਲਾਫ਼ ਦਰਜ ਹੋਇਆ ਸੀ।
ਜਿਸ ਦੇ ਸਬੰਧ ਵਿੱਚ ਸੁਖਬੀਰ ਅੱਜ ਜ਼ੀਰਾ ਦੀ ਅਦਾਲਤ ਵਿੱਚ ਪੇਸ਼ ਹੋਏ।