ਚੰਡੀਗੜ੍ਹ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਇਕ ਵਾਰ ਫਿਰ SIT ਵਲੋਂ ਸੰਮਨ ਜਾਰੀ ਕੀਤੇ ਗਏ ਹਨ।
ਸੁਖਬੀਰ ਬਾਦਲ ਨੂੰ ਹੁਣ ਐਸ ਆਈ ਟੀ ਦੇ ਵਲੋਂ 6 ਸਤੰਬਰ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।
ਜਾਣਕਾਰੀ ਲਈ ਦੱਸ ਦਈਏ ਕਿ, ਇਸ ਤੋਂ ਪਹਿਲਾਂ ਐਸ ਆਈ ਟੀ ਸਾਹਮਣੇ ਪੇਸ਼ ਹੋਣ ਲਈ ਸੁਖਬੀਰ ਨੂੰ 30 ਅਗਸਤ ਨੂੰ ਕਿਹਾ ਸੀ।
ਪਰ ਸੁਖਬੀਰ ਬਾਦਲ 2017 ਵਿੱਚ ਇਕ ਦਰਜ ਮੁਕੱਦਮੇ ਵਿੱਚ ਜ਼ੀਰਾ ਦੀ ਅਦਾਲਤ ਵਿੱਚ ਪੇਸ਼ ਹੋਣ ਕਾਰਨ SIT ਸਾਹਮਣੇ ਪੇਸ਼ ਨਹੀਂ ਹੋ ਸਕੇ ਸਨ।