ਵੱਡੀ ਖ਼ਬਰ: SYL ‘ਤੇ ਰੇੜਕਾ ਬਰਕਰਾਰ; ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਰਹੀ ਬੇਸਿੱਟਾ

434

 

ਚੰਡੀਗੜ੍ਹ :

ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਐਸ ਵਾਈ ਐਲ ਨੂੰ ਲੈ ਕੇ ਅਹਿਮ ਮੀਟਿੰਗ ਅੱਜ ਹੋਈ। ਨਤੀਜੇ ਵਜੋਂ ਇਹ ਮੀਟਿੰਗ ਬੇਸਿੱਟਾ ਰਹੀ।

ਮੀਟਿੰਗ ਵਿੱਚ ਦੋਵਾਂ ਹੀ ਰਾਜਾਂ ਦੇ ਉੱਚ ਅਧਿਕਾਰੀ ਮੌਜੂਦ ਰਹੇ ਅਤੇ ਮੀਟਿੰਗ ਮਗਰੋਂ ਸੀਐਮ ਪੰਜਾਬ ਭਗਵੰਤ ਮਾਨ ਵਲੋਂ ਪ੍ਰੈਸ ਕਾਨਫਰੰਸ ਕਰਕੇ ਮੀਟਿੰਗ ਦੀ ਸਾਰੀ ਸੂਚਨਾ ਮੀਡੀਆ ਨੂੰ ਦਿੱਤੀ।

ਮੀਡੀਆ ਰਿਪੋਰਟਾਂ ਮੁਤਾਬਿਕ, ਪੰਜਾਬ ਦੇ ਸੀਐਮ ਮਾਨ ਨੇ ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਨੂੰ ਸਪੱਸ਼ਟ ਸ਼ਬਦਾਂ ਵਿਚ ਕਹਿ ਦਿੱਤਾ ਕਿ, ਸਾਡੇ ਕੋਲ ਇੱਕ ਬੂੰਦ ਵੀ ਪਾਣੀ ਤੁਹਾਨੂੰ ਦੇਣ ਲਈ ਨਹੀਂ ਹੈ।

ਮਾਨ ਨੇ ਕਿਹਾ ਕਿ ਜਦੋਂ ਸਤਲੁਜ ਯਮੁਨਾ ਲਿੰਕ ਨਹਿਰ ਦਾ ਸਮਝੌਤਾ ਹੋਇਆ ਸੀ, ਉਸ ਸਮੇਂ ਪੰਜਾਬ ਕੋਲ 18.56 ਐਮਏਐਫ ਪਾਣੀ ਸੀ। ਜੋ ਹੁਣ ਘੱਟ ਕੇ 12.6 ਫੀਸਦੀ ਪਾਣੀ ‘ਤੇ ਆ ਗਿਆ ਹੈ। ਇਸ ਲਈ ਜਦੋਂ ਪਾਣੀ ਹੀ ਨਹੀਂ ਤਾਂ ਨਹਿਰ ਬਣਾਉਣ ਦੀ ਕੀ ਲੋੜ ਹੈ?

 

LEAVE A REPLY

Please enter your comment!
Please enter your name here