ਸਿੱਖਿਆ ਮੰਤਰੀ ਵੱਲੋਂ ਅਧਿਆਪਕ ਜਥੇਬੰਦੀ ਨਾਲ ਮੀਟਿੰਗ, ਮੰਗਾਂ ਮੰਨਣ ਦਾ ਮਿਲਿਆ ਭਰੋਸਾ

654

 

ਚੰਡੀਗੜ੍ਹ :

ਪੰਜਾਬ ਦੇ ਈਟੀਟੀ ਅਧਿਆਪਕਾਂ ਦੀ ਇੱਕ ਵੱਡੀ ਜੰਥੇਬੰਦੀ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਨਾਲ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਹਿਮ ਮੀਟਿੰਗ ਹੋਈ। ਅਧਿਆਪਕਾਂ ਦੀ ਇਹ ਮੀਟਿੰਗ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਛਪਾਲ ਸਿੰਘ ਵੜੈਚ ਦੀ ਪ੍ਰਧਾਨਗੀ ਹੇਠ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ। ਜਿਸ ਵਿਚ ਅਧਿਆਪਕ ਮਸਲਿਆਂ ਤੇ ਅਹਿਮ ਚਰਚਾ ਕੀਤੀ ਗਈ।

ਇਨ੍ਹਾਂ ਵਿੱਚ ਪੰਚਾਇਤੀ ਰਾਜ ਤੋਂ ਸਿੱਖਿਆ ਵਿਭਾਗ ਵਿੱਚ ਆਏ ਅਧਿਆਪਕਾਂ ਦੀ ਅਨਾਮਲੀ ਤੁਰੰਤ ਦੂਰ ਕਰਨ ਸਬੰਧੀ ਪੱਤਰ ਜ਼ਾਰੀ ਕਰਨ, ਈਟੀਟੀ ਤੋਂ ਮਾਸਟਰ ਕੇਡਰ ਵਿੱਚ ਪਿਛਲੇ 4 ਸਾਲ ਤੋਂ ਰੁਕੀਆਂ ਪ੍ਰਮੋਸ਼ਨਾਂ ਕਰਨ, ਜ਼ਿਲ੍ਹਾਂ ਪ੍ਰੀਸ਼ਦ ਵਾਲੇ ਅਧਿਆਪਕਾਂ ਦੀ 2006 ਤੋਂ ਸਰਵਿਸ ਬਰਕਰਾਰ ਰੱਖਣ, ਨਵੀਂ ਭਰਤੀ ਕਰਨ, ਕੱਚੇ ਅਧਿਆਪਕ ਪੱਕੇ ਕਰਨ, ਵਿਦੇਸ਼ ਛੁੱਟੀ ਆਮ ਦਿਨਾਂ ਵਿਚ ਨਾ ਦੇਣ ਸੰਬੰਧੀ ਜਾਰੀ ਪੱਤਰ ਵਾਪਿਸ ਲੈਣ, ਬਦਲੀ ਪਾਲਿਸੀ ਵਿੱਚ ਸੋਧ ਕਰਕੇ ਬਦਲੀਆਂ ਦਾ ਕੰਮ ਪੂਰਾ ਕਰਨ, ਤਨਖਾਹਾਂ ਦਾ ਬਜਟ ਪੂਰੇ ਸਾਲ ਦਾ ਇਕੱਠਾ ਜਾਰੀ ਕਰਨ, ਅਧਿਆਪਕਾਂ ਵੱਲੋਂ ਛੁੱਟੀਆਂ ਵਿੱਚ ਲਗਾਏ ਕੈਂਪ ਤੇ ਦਿੱਤੀਆਂ ਡਿਊਟੀਆਂ ਦੇ ਬਦਲੇ ਕਮਾਈ ਛੁੱਟੀ ਸਰਵਿਸ ਬੁੱਕ ਵਿੱਚ ਐਂਟਰੀ ਕਰਨ, ਦਫਤਰਾਂ ਵਿੱਚ ਖਾਲੀ ਪਈਆਂ ਅਸਾਮੀਆਂ ਪੂਰੀਆਂ ਕਰਨ, ਡਬਲ ਸ਼ਿਫਟ ਵਿੱਚ ਚੱਲ ਰਹੇ ਸਕੂਲਾਂ ਵਿੱਚ ਸਮਾਂ ਸਾਰਣੀ ਸੰਬੰਧੀ ਜਾਰੀ ਪੱਤਰ ਲਾਗੂ ਕਰਨ ਆਦਿ ਮਸਲਿਆਂ ਤੇ ਵਿਸਥਾਰ ਵਿੱਚ ਚਰਚਾ ਕੀਤੀ ਗਈ।

ਸਿੱਖਿਆ ਮੰਤਰੀ ਵੱਲੋਂ ਹਰ ਮਸਲੇ ਨੂੰ ਨਿੱਜੀ ਦਿਲਚਸਪੀ ਲੈ ਕੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਉਹਨਾਂ ਕਿਹਾ ਕਿ ਅਧਿਆਪਕਾ ਦਾ ਹਰੇਕ ਮਸਲਾ ਹੱਲ ਕਰਨ ਲਈ ਉਹ ਵਚਨਬੱਧ ਹਨ। ਕੱਚੇ ਅਧਿਆਪਕਾ ਨੂੰ ਪੱਕੇ ਕਰਨ ਸਮੇਤ ਉਹ ਹਰ ਮਸਲੇ ਦੇ ਹੱਲ ਲਈ ਦਿਨ ਰਾਤ ਕੰਮ ਕਰ ਰਹੇ ਹਨ। ਇਸ ਮੌਕੇ ਸੂਬਾ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਬਰਾੜ ਮੁਕਤਸਰ ਸਾਹਿਬ, ਸੂਬਾ ਸਹਾਇਕ ਵਿੱਤ ਸਕੱਤਰ ਸ਼ਿਵ ਕੁਮਾਰ ਰਾਣਾ ਮੋਹਾਲੀ, ਜ਼ਿਲ੍ਹਾ ਪ੍ਰਧਾਨ ਕਪੂਰਥਲਾ ਗੁਰਮੇਜ ਸਿੰਘ ਤਲਵੰਡੀ ਸਮੇਤ ਵੱਖ ਵੱਖ ਜ਼ਿਲ੍ਹਿਆਂ ਤੋਂ ਅਧਿਆਪਕ ਆਗੂ ਹਾਜ਼ਰ ਸਨ।

ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਬੁਢਲਾਡਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਹਿਲਾਂ ਜੰਥੇਬੰਦੀ ਦੀ ਪਿਛਲੇ ਰਹੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਵੀ ਮੀਟਿੰਗ ਹੋਈ ਸੀ, ਹੁਣ ਫਿਰ ਨਵੇਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੀਟਿੰਗ ਹੋਈ ਹੈ। ਸੋ ਆਸ ਹੈ ਕਿ ਸਿੱਖਿਆ ਮੰਤਰੀ ਜਲਦੀ ਹੀ ਮੁਲਾਜ਼ਮਾਂ ਦੀਆਂ ਮੰਗਾਂ ਪਹਿਲ ਦੇ ਅਧਾਰ ਤੇ ਹੱਲ ਕਰਨਗੇ

LEAVE A REPLY

Please enter your comment!
Please enter your name here