ਭਗਵੰਤ ਮਾਨ ਸਰਕਾਰ ਦੀ ਖੁੱਲ੍ਹੀ ਪੋਲ; ਨਵ-ਨਿਯੁਕਤ ਅਧਿਆਪਕਾਂ ਵੀ ਉਤਰੇ ਸੜਕਾਂ ‘ਤੇ, ਜਾਣੋ ਹੁਣ ਕੀ ਰੱਖੀਆਂ ਮੰਗਾਂ

1032

 

  • ਬਦਲੀਆਂ ਅਤੇ ਪੰਜਾਬ ਦੇ ਪੇ-ਸਕੇਲ ਲਾਗੂ ਕਰਨ ਦੀ ਮੰਗ
  • ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਤੈਅ ਕਰਵਾਉਣ ਤੋਂ ਬਾਅਦ ਸ਼ਾਂਤ ਹੋਏ ਮੁਲਾਜ਼ਮ

ਦਲਜੀਤ ਕੌਰ ਭਵਾਨੀਗੜ੍ਹ, ਸੰਗਰੂਰ

ਨਵ-ਨਿਯੁਕਤ ਅਧਿਆਪਕ ਫਰੰਟ ਪੰਜਾਬ, 3704 ਅਤੇ 2392 ਅਧਿਆਪਕ ਯੂਨੀਅਨਾਂ ਵੱਲੋਂ ਸਾਂਝੇ ਰੂਪ ਵਿੱਚ ਬਿਨਾਂ ਸ਼ਰਤ ਬਦਲੀਆਂ ਕਰਵਾਉਣ ਅਤੇ ਕੇਂਦਰ ਦੇ ਪੇਅ-ਸਕੇਲ ਨੂੰ ਰੱਦ ਕਰਵਾਉਣ ਲਈ ਮੁੱਖ ਮੰਤਰੀ, ਪੰਜਾਬ ਦੇ ਸ਼ਹਿਰ ਸੰਗਰੂਰ ਵਿੱਚ ਰੋਸ ਮੁਜ਼ਾਹਰਾ ਕੀਤਾ। ਪੰਜਾਬ ਭਰ ‘ਚੋਂ ਪਹੁੰਚੇ ਇਹ ਅਧਿਆਪਕ ਪਹਿਲਾਂ ਵੇਰਕਾ ਮਿਲਕ ਪਲਾਂਟ ਕੋਲ਼ ਇੱਕਤਰ ਹੋਏ ਅਤੇ ਉਥੋਂ ਰੋਸ ਮਾਰਚ ਕਰਦੇ ਹੋਏ ਨਾਨਕਿਆਣਾ ਚੌਂਕ ਵਿੱਚ ਚੱਕਾ ਜਾਮ ਕਰ ਦਿੱਤਾ ਗਿਆ। ਕਈ ਘੰਟਿਆਂ ਦੇ ਲੰਮੇ ਜਾਮ ਤੋਂ ਬਾਅਦ ਆਖਿਰਕਾਰ ਜ਼ਿਲ੍ਹਾ ਸੰਗਰੂਰ ਪ੍ਰਸ਼ਾਸਨ ਵੱਲੋਂ ਜੱਥੇਬੰਦੀਆਂ ਦੇ ਆਗੂਆਂ ਨੂੰ 29 ਨਵੰਬਰ ਦੀ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਦਾ ਲਿਖਤੀ ਪੱਤਰ ਸੌਂਪਣ ਤੋਂ ਬਾਅਦ ਅਧਿਆਪਕਾਂ ਨੇ ਧਰਨਾ ਖ਼ਤਮ ਕਰ ਦਿੱਤਾ।

ਇਸ ਮੌਕੇ ਨਵ ਨਿਯੁਕਤ ਅਧਿਆਪਕ ਫ਼ਰੰਟ ਦੇ ਆਗੂ ਗੁਰਪ੍ਰੀਤ ਸਿੰਘ ਨਾਭਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਿੱਖਿਆ ਵਿਭਾਗ ਦੁਆਰਾ 2018 ਤੋਂ ਬਾਅਦ ਭਰਤੀ ਹੋਏ ਮਾਸਟਰ ਕੇਡਰ ਅਤੇ ਲੈਕਚਰਾਰ ਨੂੰ ਉਨ੍ਹਾਂ ਦੇ ਆਪਣੇ ਜੱਦੀ ਜ਼ਿਲ੍ਹਿਆਂ ਵਿੱਚ ਖਾਲੀ ਪੋਸਟਾਂ ਹੋਣ ਦੇ ਬਾਵਜੂਦ ਉਨ੍ਹਾਂ ਦੀ ਤੈਨਾਤੀ ਸਰਹੱਦੀ ਜ਼ਿਲ੍ਹਿਆਂ ਵਿੱਚ ਘਰਾਂ ਤੋਂ ਸੈਂਕੜੇ ਕਿਲੋਮੀਟਰ ਦੂਰ ਕਰਕੇ ਉਨ੍ਹਾਂ ਨੂੰ ਬਿਨਾਂ ਕਾਰਨ ਮਾਨਸਿਕ ਤੌਰ ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਇਸ ਮੌਕੇ 3704 ਅਧਿਆਪਕ ਯੂਨੀਅਨ ਦੇ ਆਗੂ ਹਰਜਿੰਦਰ ਫ਼ਾਜ਼ਿਲਕਾ ਨੇ ਪੰਜਾਬ ਸਰਕਾਰ ਦੁਆਰਾ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਅਧਿਆਪਕਾਂ ਉੱਪਰ ਪੰਜਾਬ ਸਰਕਾਰ ਦੇ ਛੇਵੇਂ ਪੇਅ ਸਕੇਲ ਦੀ ਥਾਂ ਕੇਂਦਰ ਸਰਕਾਰ ਦੇ ਪੇਅ ਸਕੇਲ ਥੋਪਣ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਇਸ ਨੂੰ ਤੁਰੰਤ ਰੱਦ ਕਰਕੇ ਪੰਜਾਬ ਸਰਕਾਰ ਦਾ ਪੇ ਕਮਿਸ਼ਨ ਲਾਗੂ ਕਰੇ।

2392 ਅਧਿਆਪਕ ਯੂਨੀਅਨ ਦੇ ਆਗੂ ਯੁੱਧਜੀਤ ਸਿੰਘ ਸਿੰਘ ਨੇ ਕਿਹਾ ਕਿ ਸਰਹੱਦੀ ਖੇਤਰਾਂ ਵਿੱਚ ਤਾਇਨਾਤ ਅਧਿਆਪਕਾਂ ਦੀ ਬਦਲੀ ਬਿਨਾਂ ਕਿਸੇ ਸ਼ਰਤ ਤੋਂ ਉਹਨਾ ਦੇ ਜੱਦੀ ਜ਼ਿਲ੍ਹਿਆਂ ਵਿੱਚ ਕੀਤੀ ਜਾਵੇ। ਨਵ ਨਿਯੁਕਤ ਅਧਿਆਪਕ ਫਰੰਟ ਦੇ ਆਗੂ ਮਨਿੰਦਰ ਕਾਫਰ ਨੇ ਜਿੱਥੇ ਆਏ ਹੋਏ ਸਾਰੇ ਅਧਿਆਪਕਾਂ ਦਾ ਧੰਨਵਾਦ ਕੀਤਾ ਉੱਥੇ ਹੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਵ ਨਿਯੁਕਤ ਅਧਿਆਪਕਾਂ ਦਾ ਪ੍ਰੋਬੇਸ਼ਨ ਪੀਰੀਅਡ ਤਿੰਨ ਸਾਲ ਤੋਂ ਘਟਾ ਕੇ ਦੋ ਸਾਲ ਕੀਤਾ ਜਾਵੇ ਤੇ ਭੱਤਿਆਂ ਸਮੇਤ ਪੂਰੀ ਤਨਖਾਹ ਦਿੱਤੀ ਜਾਵੇ।

ਇਸ ਮੌਕੇ ਫਰੰਟ ਦੇ ਆਗੂ ਵਿਕਰਮ ਸ਼ੁਤਰਾਣਾ ਆਗੂ ਨੇ ਵੀ ਸੰਬੋਧਨ ਕਰਦਿਆਂ ਸਰਕਾਰ ਦੀਆਂ ਅਧਿਆਪਕ ਮਾਰੂ ਨੀਤੀਆਂ ਬਾਰੇ ਦੱਸਿਆ ਤੇ ਕਿਹਾ ਕਿ ਸੰਘਰਸ਼ ਦਾ ਪਿੜ ਮੱਲ ਕੇ ਹੀ ਅਸੀਂ ਆਪਣੀਆਂ ਮੰਗਾਂ ਤੇ ਮਸਲਿਆਂ ਦਾ ਹੱਲ ਕਰਵਾ ਸਕਦੇ ਹਾਂ। ਨਵ ਨਿਯੁਕਤ ਅਧਿਆਪਕ ਜਥੇਬੰਦੀਆਂ ਨੇ ਪ੍ਰਸ਼ਾਸਨ ਰਾਹੀਂ ਸਰਕਾਰ ਨੂੰ ਕਿਹਾ ਕਿ ਜੇ ਬਦਲੀਆਂ ਦਾ ਮੌਕਾ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਫਿਰ ਦੁਬਾਰਾ ਸੰਗੂਰਰ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਮੌਕੇ ਮਾਲਵਿੰਦਰ ਸਿੰਘ, ਕਰਮਜੀਤ ਸਿੰਘ, ਮਹਾਂਵੀਰ ਸਿੰਘ, ਮਹਿਲ ਸਿੰਘ ਜੱਬੋਵਾਲ, ਟਿੰਕੂ ਸੈਣੀ, ਵਿਨੈ ਕੁਮਾਰ, ਸੁਖਜਿੰਦਰ ਸਿੰਘ, ਮਨਿੰਦਰ ਸਿੰਘ, ਦਵਿੰਦਰ ਸਿੰਘ ਅਮਰਗਡ਼੍ਹ, ਮੈਡਮ ਮਨਪ੍ਰੀਤ ਕੌਰ, ਮੈਡਮ ਰਾਜਵਿੰਦਰ ਕੌਰ ਅਤੇ ਬੇਅੰਤ ਕੌਰ ਆਦਿ ਹਾਜ਼ਰ ਸਨ।

ਅੱਜ ਦੇ ਧਰਨੇ ਦੀ ਹਮਾਇਤ ਤੇ ਪਹੁੰਚੀਆਂ ਅਧਿਆਪਕ ਜੱਥੇਬੰਦੀਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵਲੋਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਰਘਵੀਰ ਸਿੰਘ ਭਵਾਨੀਗਡ਼੍ਹ, ਸੁਖਵਿੰਦਰ ਗਿਰ, ਅਮਨ ਵਿਸ਼ਿਸ਼ਟ, ਕਰਮਜੀਤ ਨਦਾਮਪੁਰ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂ, ਦੇਵੀ ਦਿਆਲ, ਫਕੀਰ ਸਿੰਘ ਟਿੱਬਾ, ਡੀਟੀਐੱਫ ਸੰਗਰੂਰ ਦੇ ਆਗੂ ਬਲਵੀਰ ਚੰਦ ਲੌਂਗੋਵਾਲ, ਰੇਸ਼ਮ ਸਿੰਘ ਬਠਿੰਡਾ, ਹਰਭਗਵਾਨ ਗੁਰਨੇ, ਦਾਤਾ ਸਿੰਘ ਨਮੋਲ, ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਤੇ ਆਗੂ ਅਤਿੰਦਰਪਾਲ ਘੱਗਾ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਦੇ ਆਗੂ ਸਰਬਜੀਤ ਆਦਿ ਨੇ ਸੰਬੋਧਨ ਕੀਤਾ। ਇਸ ਮੌਕੇ ਹੋਰ ਇਨਸਾਫ਼ ਪਸੰਦ ਜਥੇਬੰਦੀਆਂ ਨੇ ਇਸ ਸੰਘਰਸ਼ ਦੀ ਡਟਵੀਂ ਹਮਾਇਤ ਕੀਤੀ।

 

LEAVE A REPLY

Please enter your comment!
Please enter your name here