ਚੰਡੀਗੜ੍ਹ-
ਪੰਜਾਬ ਸਰਕਾਰ ਦੇ ਵਲੋਂ ਵੱਡੀ ਕਾਰਵਾਈ ਕਰਦੇ ਹੋਏ ਰਾਜਪੁਰਾ ਤਹਿਸੀਲ ’ਚ ਸੇਵਾਵਾਂ ਨਿਭਾਅ ਚੁੱਕੇ ਤਹਿਸੀਲਦਾਰ ਨਵਪ੍ਰੀਤ ਸਿੰਘ ਨੂੰ ਨੌਕਰੀ ਤੋਂ ਮੁਅੱਤਲ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ, ਇਹ ਕਾਰਵਾਈ ਹਲਕਾ ਰਾਜਪੁਰਾ ਤੋਂ ਵਿਧਾਇਕਾ ਨੀਨਾ ਮਿੱਤਲ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ।
ਬੀਤੇ ਦਿਨਾਂ ’ਚ ਹਲਕਾ ਰਾਜਪੁਰਾ ਵਿਧਾਇਕ ਨੀਨਾ ਮਿੱਤਲ ਨੂੰ ਜਨਤਾ ਵਲੋਂ ਸ਼ਿਕਾਇਤ ਦਿੱਤੀ ਗਈ ਕਿ ਰਾਜਪੁਰਾ ਤਹਿਸੀਲ ’ਚ ਉਸ ਸਮੇਂ ਦੇ ਤਹਿਸੀਲਦਾਰ ਨਵਪ੍ਰੀਤ ਸਿੰਘ ਨੇ ਕਈ ਰਜਿਸਟਰੀਆਂ ਬਿਨਾਂ ਐੱਨਓਸੀ ਦੇ ਕੀਤੀਆਂ ਹਨ, ਤਾਂ ਕਿ ਕੁਝ ਕੁ ਚੋਣਵੇਂ ਵਿਅਕਤੀਆਂ ਨੂੰ ਫਾਇਦਾ ਦਿੱਤਾ ਜਾ ਸਕੇ।
ਲੋਕਾਂ ਦੀਆਂ ਸ਼ਿਕਾਇਤਾਂ ਮਿਲਣ ’ਤੇ ਐਕਸ਼ਨ ਲੈਂਦਿਆਂ ਹਲਕਾ ਵਿਧਾਇਕ ਨੀਨਾ ਮਿੱਤਲ ਨੇ ਇਸ ਦੀ ਜਾਂਚ ਲਈ ਜ਼ਰੂਰੀ ਦਸਤਾਵੇਜ਼ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਸੌਂਪਦੇ ਹੋਏ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ।
ਮਾਲ ਮੰਤਰੀ ਜਿੰਪਾ ਨੇ ਨਿਰਪੱਖ ਜਾਂਚ ਕਰਵਾਈ ਅਤੇ ਜਾਂਚ ਪੂਰੀ ਹੋਣ ’ਤੇ ਪੰਜਾਬ ਸਰਕਾਰ ਦੇ ਨਿਯਮਾਂ ਦੀ ਉਲੰਘਣਾ ਕਰਕੇ ਰਜਿਸਟਰੀਆਂ ਕਰਨ ਦੇ ਮਾਮਲੇ ’ਚ ਰਾਜਪੁਰਾ ਤਹਿਸੀਲ ਦੇ ਰਹਿ ਚੁੱਕੇ ਤਹਿਸੀਲਦਾਰ ਨਵਪ੍ਰੀਤ ਸਿੰਘ ਨੂੰ 30 ਅਗਸਤ 2022 ਨੂੰ ਮੁਅੱਤਲ ਕਰ ਦਿੱਤਾ ਗਿਆ। PJ