ਪੰਜਾਬ ਨੈੱਟਵਰਕ, ਚੰਡੀਗੜ੍ਹ
ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ੀਲ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406/22-ਬੀ, ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ,ਜਨਰਲ ਸਕੱਤਰ ਤੀਰਥ ਬਾਸੀ,ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ, ਨੇ ਸਾਂਝੇ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਸੂਬੇ ਅੰਦਰ ਚਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੇਵਲ ਆਪਣੇ ਪ੍ਰਚਾਰ ਤੋਂ ਬਿਨਾਂ ਸੂਬੇ ਦੇ ਲੋਕਾਂ ਲਈ ਕੋਈ ਵੀ ਕੰਮ ਨਹੀਂ ਕੀਤਾ ਜਾ ਰਿਹਾ ਤੇ ਮੁਲਾਜ਼ਮ, ਪੈਨਸ਼ਨਰ ਤੇ ਕਿਰਤੀ ਵਰਗ ਨੂੰ ਮਿਲ ਰਹੀਆਂ ਨੂੰ ਵੀ ਬੰਦ ਕਰਕੇ ਨਿਜੀਕਰਨ ਨੂੰ ਬੜਾਵਾ ਦੇਣ ਦੇ ਨਾਲ ਹੀ ਸਰਮਾਏਦਾਰੀ ਜਮਾਤ ਦੀ ਸੇਵਾ ਕੀਤੀ ਜਾ ਰਹੀ ਹੈ।
ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਇੰਦਰਜੀਤ ਵਿਰਦੀ ਤੇ ਸੂਬਾ ਦਫ਼ਤਰ ਸਕੱਤਰ ਗੁਰਬਿੰਦਰ ਸਿੰਘ ਚੰਡੀਗੜ੍ਹ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੀਆਂ ਦੱਸਿਆ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾ ਰਿਹਾ ਹੈ ਤੇ ਸੂਬੇ ਅੰਦਰ ਚਾਰ ਕੈਬਨਿਟ ਮੰਤਰੀਆਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕਰਨ ਉਪਰੰਤ ਸੰਘਰਸ਼ ਦੇ ਅਗਲੇ ਪੜਾਅ ਵਜੋਂ “ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ” ਦੇ ਬੈਨਰ ਹੇਠ ਮਿੱਤੀ 14 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਇੱਕ ਸੂਬਾ ਪੱਧਰੀ ਰੈਲੀ ਕਰਕੇ ਅਗਲੇ ਤਿਖੇ ਸੰਘਰਸ਼ ਦਾ ਐਲਾਨ ਕੀਤਾ ਜਾ ਰਿਹਾ ਹੈ।
ਜਥੇਬੰਦੀ ਦੇ ਆਗੂਆਂ ਕਰਮਜੀਤ ਸਿੰਘ ਬੀਹਲਾ, ਸੁਖਵਿੰਦਰ ਸਿੰਘ ਚਾਹਲ,ਮੱਖਣ ਸਿੰਘ ਵਾਹਿਦਪੁਰੀ, ਹਰਮਨਪ੍ਰੀਤ ਕੌਰ ਗਿੱਲ ਨੇ ਕਿਹਾ ਹੈ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਇਸ ਸਾਂਝੇ ਫਰੰਟ ਵਲੋਂ ਇਸ ਬਦਲਾਅ ਵਾਲੀ ਸਰਕਾਰ ਵਿਰੁੱਧ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿੱਚ ਪੰਜਾਬ ਭਰ ਤੋਂ ਪ ਸ ਸ ਫ ਵਲੋਂ ਮੁਲਾਜ਼ਮ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਮੂਲੀਅਤ ਕਰ ਰਹੇ ਹਨ।
ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਵੱਖ ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਸੁਸਾਇਟੀਆਂ, ਕੇਂਦਰੀ ਸਕੀਮਾਂ ਤੇ ਲੋਕਲ ਬਾਡੀਜ਼ ਚ ਕੰਮ ਕਰਦੇ ਹਰ ਪ੍ਰਕਾਰ ਦੇ ਠੇਕਾ ਅਧਾਰਿਤ, ਕੰਟਰੈਕਟ,ਡੇਲੀ ਵੇਜ,ਆਉਟਸਓਰਸ ਤੇ ਇੰਨਲਿਸਟਮੈਟ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਪੂਰੇ ਗ੍ਰੇਡਾ ਤੇ ਭੱਤਿਆਂ ਸਾਹਿਤ ਰੈਗੂਲਰ ਕੀਤਾ ਜਾਵੇ। ਪੰਜਾਬ ਅੰਦਰ ਕੰਮ ਕਰਦੀਆਂ ਮਿੱਡ ਡੇ ਮੀਲ, ਆਂਗਨਵਾੜੀ, ਆਸ਼ਾ ਵਰਕਰਾਂ ਨੂੰ ਘੱਟੋ ਘੱਟ ਉਜਰਤ ਦੇ ਘੇਰੇ ਅੰਦਰ ਲਿਆ ਕੇ 18000 /-ਰੁਪਏ ਮਹੀਨਾਂ ਦਿੱਤਾ ਜਾਵੇ।
1-1-2004 ਤੋਂ ਭਰਤੀ ਮੁਲਾਜ਼ਮਾਂ ਤੇ ਕੰਟਰੀਬਿਉਟਰੀ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਪੰਜਾਬ ਅੰਦਰ ਲਾਗੂ ਹੋਏ ਛੇਵੇਂ ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਨੂੰ ਦੂਰ ਕੀਤਾ ਜਾਵੇ, ਮਹਿਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ, ਪੈਨਸ਼ਨਰਾਂ ਦੇ ਉਤੇ ਵੀ ਮੁਲਾਜ਼ਮਾਂ ਦੀ ਤਰਾਂ 2.59 ਦਾ ਫਾਰਮੂਲਾ ਲਾਗੂ ਕੀਤਾ ਜਾਵੇ।
ਆਗੂਆਂ ਵਲੋਂ ਸਮੂਹ ਮੁਲਾਜਮਾਂ ਤੇ ਪੈਨਸ਼ਨਰਾਂ ਨੂੰ ਇਸ ਰੈਲੀ ਵਿਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਕਿਸ਼ੋਰ ਚੰਦ ਗਾਜ,ਅਨਿਲ ਕੁਮਾਰ,ਅਮਰੀਕ ਸਿੰਘ, ਜਸਵਿੰਦਰ ਸੌਦਾ,ਬੋਬਿਦੰਰ ਸਿੰਘ, ਜਸਪ੍ਰੀਤ ਸਿੰਘ ਗਗਨ,ਗੁਰਦੇਵ ਸਿੰਘ, ਗੁਰਬਿੰਦਰ ਸਿੰਘ,ਮਨੋਹਰ ਲਾਲ ਸ਼ਰਮਾ,ਕਰਮ ਸਿੰਘ,ਮੋਹਣ ਸਿੰਘ ਪੂਨੀਆਂ, ਰਜਿੰਦਰ ਸਿੰਘ ਰਿਆੜ,ਨਿਰਭੈ ਸਿੰਘ, ਤੇਜਿੰਦਰ ਸਿੰਘ ਬੀਰੲਇੰਦਰਜੀਤ ਸਿੰਘ ਪੁਰੀ, ਜਰਨੈਲ ਸਿੰਘ,ਨਿਰਮੋਲਕ ਹੀਰਾ, ਰਜੇਸ਼ ਕੁਮਾਰ ਅਮਲੋਹ, ਕਰਮਾਪੁਰੀ ਮੁਹਾਲੀ, ਪ੍ਰਿੰਸੀਪਲ ਅਮਨਦੀਪ ਸ਼ਰਮਾ, ਕੁਲਦੀਪ ਪੁਰੇਵਾਲ, ਸੁਭਾਸ਼ ਚੰਦਰ, ਸੁੱਖਦੇਵ ਸਿੰਘ ਚੰਗਾਲੀਵਾਲਾ, ਗੁਰਪ੍ਰੀਤ ਸਿੰਘ ਰੰਗੀਲਪੁਰ,ਪੂਰਨ ਸਿੰਘ ਸੰਧੂ, ਦਰਸ਼ਨ ਚੀਮਾਂ,ਜੱਗਾ ਸਿੰਘ ਅਲੀਸ਼ੇਰ, ਬਿਮਲਾ ਰਾਣੀ, ਰਾਣੋਂ ਖੇੜੀਂ ਗਿਲਾਂ, ਸ਼ਰਮੀਲਾ ਦੇਵੀ, ਗੁਰਪ੍ਰੀਤ ਕੌਰ ਆਦਿ ਵੀ ਹਾਜਰ ਸਨ।