ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਬਦਲੀਆਂ ਅਤੇ ਰੁਕੀਆਂ ਪਰਮੋਸ਼ਨਾਂ ਬਾਰੇ ਨਹੀਂ ਲਿਆ ਫ਼ੈਸਲਾ

579

 

ਪੰਜਾਬ ਨੈੱਟਵਰਕ, ਸ੍ਰੀ ਮੁਕਤਸਰ ਸਾਹਿਬ

ਅੱਜ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਰੱਖੇ ਪ੍ਰੋਗਰਾਮ ਅਨੁਸਾਰ ਸਿੱਖਿਆ ਮੰਤਰੀ ਪੰਜਾਬ ਨੂੰ ਅਧਿਆਪਕਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਯਾਦ ਪੱਤਰ ਭੇਜਣ ਲਈ ਵੱਖ ਵੱਖ ਜ਼ਿਲਿਆ ਵੱਲੋਂ ਡੀਈਓ ਨੂੰ ਮੰਗ ਪੱਤਰ ਦਿੱਤੇ ਗਏ। ਇਸੇ ਸੰਬੰਧ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਅਧਿਆਪਕਾਂ ਵੱਲੋਂ ਜ਼ਿਲਾ ਪ੍ਰਧਾਨ ਸੁਖਰਾਜ ਬੁੱਟਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਹਰਪਾਲ ਸਿੰਘ ਦੀ ਅਗਵਾਈ ਵਿਚ ਡੀ ਈ ਓ ਦਫਤਰ ਵਿਖੇ ਮੀਟਿੰਗ ਸੱਦੀ ਗਈ।

ਜਿਸ ਵਿੱਚ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਸੁਖਰਾਜ ਸਿੰਘ ਬੁੱਟਰ, ਜਨਰਲ ਸਕੱਤਰ ਹਰਪਾਲ ਸਿੰਘ,ਮੀਤ ਪ੍ਰਧਾਨ ਗੁਰਸੇਵਕ ਸਿੰਘ, ਸਰਪ੍ਰਸਤ ਕੁਲਜੀਤ ਸਿੰਘ ਮਾਨ ਅਤੇ ਖਜ਼ਾਨਚੀ ਗੁਰਮੀਤ ਸਿੰਘ ਗਿੱਲ ਵੱਲੋਂ ਬੋਲਦੀਆਂ ਕਿਹਾ ਗਿਆ ਕੇ ਸਰਕਾਰ ਅਧਿਆਪਕਾਂ ਦੀਆਂ ਮੰਗਾਂ ਤੋਂ ਟਾਲ-ਮਟੋਲਾ ਵੱਟ ਰਹੀ ਹੈ।

ਉਹਨਾਂ ਮੰਗ ਕੀਤੀ ਕੇ ਅਧਿਆਪਕਾਂ ਦੀਆਂ ਬਦਲੀਆਂ ਅਤੇ ਰੁਕੀਆਂ ਪਰਮੋਸ਼ਨਾਂ ਸਬੰਧੀ ਸਰਕਾਰ ਨੂੰ ਜਲਦ ਫੈਸਲਾ ਲੈਣਾ ਚਾਹੀਦਾ ਹੈ। ਹਰਪਾਲ ਸਿੰਘ ਨੇ ਬੋਲਦਿਆਂ ਕਿਹਾ ਕਿ ਸਰਕਾਰ ਅਧਿਆਪਕਾਂ ਦੀਆਂ ਡੀ ਏ ਦੀਆਂ ਕਿਸ਼ਤਾਂ ਜਲਦੀ ਜਾਰੀ ਕਰੇ।ਸੁਖਰਾਜ ਸਿੰਘ ਬੁੱਟਰ ਨੇ ਬੋਲਦਿਆਂ ਕਿਹਾ ਕਿ ਜੋ ਅਧਿਆਪਕ ਬਹੁਤ ਦੂਰ ਦੁਰਾਡੇ ਸਫਰ ਕਰ ਕੇ ਪੜ੍ਹਾਉਣ ਲਈ ਜਾ ਰਹੇ ਹਨ ਸਰਕਾਰ ਉਹਨਾਂ ਦਾ ਰੂਰਲ ਏਰੀਆ ਜਾਰੀ ਕਰੇ। ਬਾਰਡਰ ਭੱਤੇ ਵੀ ਜਲਦ ਤੋਂ ਜਲਦ ਜਾਰੀ ਕੀਤਾ ਜਾਣ।

ਸਰਕਾਰ ਦਾ ਇਸ ਤਰ੍ਹਾਂ ਦਾ ਅਧਿਆਪਕ ਪੱਖੀ ਰਵਈਆ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਤੇ ਜਥੇਬੰਦੀ ਬਹੁਤ ਜਲਦ ਵੱਡੇ ਸੰਘਰਸ਼ ਦਾ ਐਲਾਨ ਕਰੇਗੀ। ਇਸ ਮੌਕੇ ਇਕ ਬੁਲਾਰੇ ਨੇ ਬੋਲਦਿਆਂ ਦੱਸਿਆ ਕੇ ਅਧਿਆਪਕਾਂ ਵਿਚ ਪੁਰਾਣੀ ਪੈਨਸ਼ਨ ਬਹਾਲ ਨਾ ਹੋਣ ਕਾਰਨ ਬਹੁਤ ਰੋਸ ਪਾਇਆ ਜਾ ਰਿਹਾ ਹੈ। ਸਰਕਾਰ ਨੂੰ ਚਾਹੀਦਾ ਹੈ ਕੇ ਵੋਟਾਂ ਦੌਰਾਨ ਕੀਤੇ ਵਾਅਦੇ ਅਨੁਸਾਰ ਅਧਿਆਪਕਾਂ ਦੀ ਪੁਰਾਣੀ ਪੈਨਸ਼ਨ ਜਲਦ ਬਹਾਲ ਕਰੇ।ਇਸ ਸਮੇਂ ਹੋਰਨਾ ਤੋ ਇਲਾਵਾ ਕੁਲਦੀਪ ਸਿੰਘ ਹੈੱਡਮਾਸਟਰ,ਮਲਕੀਤ ਸਿੰਘ ਕੋਟਲੀ, ਮਨਜੀਤ ਸਿੰਘ ਗੁਰਪ੍ਰੀਤ ਦੁੱਗਲ,ਇੰਦਰਜੀਤ ਸਿੰਘ,ਚੰਦਰਪਾਲ ਲੰਬੀ,ਸੁਖਮੰਦਰ ਸਿੰਘ ਅਤੇ ਬਲਰਾਜ ਸਿੰਘ ਚਨੂੰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here