ਸਿੱਖਿਆ ਵਿਭਾਗ ਨੇ ਮਾਸਟਰ ਕੇਡਰ ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਨਕਾਰਿਆ- ਅਧਿਆਪਕਾਂ ਲਿਆ ਅਹਿਮ ਫ਼ੈਸਲਾ

310

 

  • ਜਾਇਜ਼ ਮੰਗਾਂ ਨੂੰ ਹੱਲ ਕਰਨ ਵਾਸਤੇ ਸਰਕਾਰ ਲੰਮੇ ਸਮੇਂ ਤੋ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ..

ਪੰਜਾਬ ਨੈੱਟਵਰਕ, ਸ੍ਰੀ ਮੁਕਤਸਰ ਸਾਹਿਬ

ਮਾਸਟਰ ਕੇਡਰ ਯੂਨੀਅਨ ਪੰਜਾਬ ਨੇ ਆਪਣੀਆਂ ਮੰਗਾਂ ਤੇ ਮਸਲਿਆਂ ਦੇ ਹੱਲ ਲਈ ਪੰਜਾਬ ਸਰਕਾਰ ਖਿਲਾਫ ਤਿੱਖਾ ਸੰਘਰਸ਼ ਵਿੱਢਣ ਦੇ ਮੰਤਵ ਨਾਲ ਆਉਣ ਵਾਲੀ 14 ਅਕਤੂਬਰ ਨੂੰ ਹੰਗਾਮੀ ਮੀਟਿੰਗ ਸੱਦ ਲਈ ਹੈ।

ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਰਾਜ ਸਿੰਘ ਬੁੱਟਰ, ਜਨਰਲ ਸਕੱਤਰ ਹਰਪਾਲ ਸਿੰਘ, ਪ੍ਰਧਾਨ ਗੁਰਸੇਵਕ ਸਿੰਘ ਬਰਾੜ,ਖਜਾਨਚੀ ਗੁਰਮੀਤ ਸਿੰਘ ਅਤੇ ਸਰਪ੍ਰਸਤ ਕੁਲਜੀਤ ਸਿੰਘ ਮਾਨ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਸਿੱਖਿਆ ਵਿਭਾਗ ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਵਾਸਤੇ ਸਰਕਾਰ ਲੰਮੇ ਸਮੇਂ ਤੋ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ ਅਤੇ ਸੰਜੀਦਾ ਨਹੀਂ ਹੈ।

ਉਨ੍ਹਾਂ ਕਿਹਾ ਕਿ ਹਾਲਾਂਕਿ ਸਿੱਖਿਆ ਮੰਤਰੀ ਨਾਲ ਮੰਗਾਂ ਸੰਬੰਧੀ ਕਾਫੀ ਸਮੇਂ ਪਹਿਲਾਂ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਜੋ ਡੰਗ ਟਪਾਉ ਹੀ ਸਾਬਤ ਹੋਈਆਂ ਹਨ।

ਅਧਿਆਪਕ ਆਗੂ ਗੁਰਦੀਪ ਸਿੰਘ, ਹਰਿਕੇਵਲ ਸਿੰਘ ਅਤੇ ਗੁਰ ਇਕਬਾਲ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਵੱਖ-ਵੱਖ ਤਰ੍ਹਾਂ ਦੇ ਰੋਕੇ ਗਏ ਭੱਤੇ,ਮਾਸਟਰ ਮਾਸਟਰ ਕੇਡਰ ਤੋਂ ਲੈਕਚਰਾਰ, ਈਟੀਟੀ ਤੋਂ ਮਾਸਟਰ ਕੇਡਰ ਅਤੇ ਪੀਟੀਆਈ ਤੋਂ ਡੀਪੀਆਈ ਦੀਆਂ ਤਰੱਕੀਆਂ ਤੋਂ ਇਲਾਵਾ ਰਮਸਾ ਅਧੀਨ ਕੰਮ ਕਰਦੇ ਅਧਿਆਪਕਾਂ ਨੂੰ ਪਿਛਲੇ ਲਾਭ ਦੇਣ ਅਤੇ ਬੇਲੋੜੀਆਂ ਡਾਕਾਂ ਵਿੱਚ ਉਲਝਾਉਣ ਵਰਗੇ ਵੱਡੀ ਗਿਣਤੀ ਮਸਲੇ ਹਨ ਜਿਨਾਂ ਨੂੰ ਹੱਲ ਕਰਨ ਵਿੱਚ ਕੋਈ ਦਿਲਚਸਪੀ ਨਹੀਂ ਦਿਖਾਈ ਜਾ ਰਹੀ ਹੈ।

ਉਨਾਂ ਦੱਸਿਆ ਕਿ ਸਰਕਾਰ ਦੇ ਇਸ ਵਤੀਰੇ ਖਿਲਾਫ 14 ਅਕਤੂਬਰ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਮੀਟਿੰਗ ਸੱਦੀ ਗਈ ਹੈ ਜਿੱਥੇ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

 

LEAVE A REPLY

Please enter your comment!
Please enter your name here