ਪੰਜਾਬ ਸਰਕਾਰ ਖਿਲਾਫ ਅੰਦੋਲਨ ਕਰ ਰਹੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਵਿਗੜੀ

341

 

ਫ਼ਰੀਦਕੋਟ

ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ ਕਾਫ਼ੀ ਦਿਨਾਂ ਤੋਂ ਪੰਜਾਬ ਭਰ ਦੇ ਅੰਦਰ ਵਖ ਵੱਖ ਥਾਵਾਂ ਤੇ ਕਿਸਾਨ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਇੱਥੋਂ ਤੱਕ ਕਿ ਕਿਸਾਨਾਂ ਵਲੋਂ ਕਈ ਰੋਡ ਵੀ ਜਾਮ ਕੀਤੇ ਹੋਏ ਹਨ।

ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਵਿਚ ਧਰਨਾਕਾਰੀ ਕਿਸਾਨ ਮਰਨ ਵਰਤ ਤੇ ਬੈਠੇ ਹੋਏ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੀ ਫਰੀਦਕੋਟ ਵਿਚ ਮਰਨ ਵਰਤ ਤੇ ਬੈਠੇ ਹੋਏ ਹਨ।

ਮੀਡੀਆ ਰਿਪੋਰਟਾਂ ਮੁਤਾਬਿਕ ਮਰਨ ਵਰਤ ਤੇ ਬੈਠੇ ਕਿਸਾਨ ਲੀਡਰ ਡੱਲੇਵਾਲ ਦੀ ਸਿਹਤ ਵਿਗੜ ਗਈ ਹੈ।

ਦੱਸ ਦਈਏ ਕਿ, ਡਾਕਟਰਾਂ ਨੇ ਕਿਸਾਨ ਆਗੂ ਨੂੰ ਹਸਪਤਾਲ ਦਾਖ਼ਲ ਕਰਵਾਉਣ ਦੀ ਸਲਾਹ ਦਿੱਤੀ ਹੈ। ਹਾਲਾਂਕਿ ਡੱਲੇਵਾਲਾ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ।

ਉਥੇ ਹੀ ਮੰਨਿਆ ਜਾ ਰਿਹਾ ਹੈ ਕਿ, ਡੱਲੇਵਾਲ ਦੀ ਸਿਹਤ ਨੂੰ ਵਿਗੜਦਾ ਦੇਖ ਕੇ ਪ੍ਰਸ਼ਾਸਨ ਡੱਲੇਵਾਲ ਨੂੰ ਜ਼ਬਰਦਸਤੀ ਹਸਪਤਾਲ ਲੈ ਕੇ ਜਾ ਸਕਦਾ ਹੈ।

LEAVE A REPLY

Please enter your comment!
Please enter your name here