ਮੋਗਾ
ਡੈਮੋਕੇ੍ਟਿਕ ਟੀਚਰਸ ਫਰੰਟ ਪੰਜਾਬ ਜ਼ਿਲ੍ਹਾ ਮੋਗਾ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਖਪਾਲਜੀਤ ਸਿੰਘ ਤੇ ਸੂਬਾ ਪ੍ਰਧਾਨ ਦਿਗਵਿਜੈਪਾਲ ਸ਼ਰਮਾ ਦੀ ਅਗਵਾਈ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੋਰਡ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਵਧਾਈਆਂ ਗਈਆਂ ਫੀਸਾਂ ਵਾਪਸ ਕਰਵਾਉਣ ਲਈ ਡੀਸੀ ਕੁਲਵੰਤ ਸਿੰਘ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਦਿੱਤਾ ਗਿਆ।
ਜ਼ਿਲ੍ਹਾ ਜਥੇਬੰਦਕ ਸਕੱਤਰ ਅਮਨਦੀਪ ਮਾਛੀਕੇ ਨੇ ਕਿਹਾ ਕਿ ਬੋਰਡ ਵੱਲੋਂ ਵਿਦਿਆਰਥੀਆਂ ਦੀਆਂ ਫੀਸਾਂ ਵਿਚ ਕੀਤਾ ਗਿਆ ਵਾਧਾ ਬਹੁਤ ਜ਼ਿਆਦਾ ਹੈ ਜੋ ਸਰਕਾਰੀ ਸਕੂਲ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਲਈ ਭਰਨੀ ਬਹੁਤ ਮੁਸ਼ਕਲ ਹੈ। ਇਸ ਲਈ ਬੋਰਡ ਇਹ ਫੀਸ ਪਿਛਲੇ ਸਾਲ ਵਾਂਗ ਹੀ ਕਰੇ ਅਤੇ ਪ੍ਰਰਾਇਮਰੀ ਅਤੇ ਅੱਠਵੀਂ ਕਲਾਸ ਦੀ ਫੀਸ ਆਰਟੀਈ ਨਿਯਮਾਂ ਅਨੁਸਾਰ ਮਾਫ਼ ਕਰਨੀ ਚਾਹੀਦੀ ਹੈ।
ਜ਼ਿਲ੍ਹਾ ਵਿੱਤ ਸਕੱਤਰ ਗੁਰਸ਼ਰਨ ਸਿੰਘ ਨੇ ਦੱਸਿਆਂ ਕਿ ਜ਼ਿਲ੍ਹਾ ਕਮੇਟੀ ਵੱਲੋਂ 8 ਅਕਤੂਬਰ ਨੂੰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਦਿੜਬਾ ਵਿੱਖੇ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਕੀਤੀ ਜਾਣ ਵਾਲੀ ਰੈਲੀ ਅਤੇ 14 ਅਕਤੂਬਰ ਨੂੰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ ਚੰਡੀਗੜ੍ਹ ਵਿਖੇ ਕੀਤੀ ਜਾਣ ਵਾਲੀ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ।
ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਅਤੇ ਮੁਲਾਜ਼ਮਾਂ ਦੇ ਕੱਟੇ ਭੱਤਿਆਂ ਨੂੰ ਬਹਾਲ ਕਰਨ ਦਾ ਵਾਅਦਾ ਕਰ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਬਾਕੀ ਸਰਕਾਰਾਂ ਵਾਂਗ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਚੁੱਪ ਅਤੇ ਟਾਲ-ਮਟੋਲ ਦੀ ਨੀਤੀ ਧਾਰਨ ਕੀਤੀ ਹੋਈ ਹੈ। ਉਨ੍ਹਾਂ ਕਿਹਾ ਨਾ ਤਾਂ ਸਰਕਾਰ ਵੱਲੋਂ ਮੁਲਾਜ਼ਮਾਂ ਦਾ ਡੀਏ ਦਿੱਤਾ ਜਾ ਰਿਹਾ ਅਤੇ ਨਾ ਹੀ ਉਨ੍ਹਾਂ ਦੇ ਛੇਵੇਂ ਪੇ ਕਮਿਸ਼ਨ ਦਾ ਬਕਾਇਆ ਜਾਰੀ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਪ੍ਰਰੈੱਸ ਸਕੱਤਰ ਗੁਰਮੀਤ ਝੋਰੜਾਂ ਅਤੇ ਬਲਾਕ ਮੋਗਾ 2 ਦੇ ਪ੍ਰਧਾਨ ਜਗਜੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਚੋਣਾਂ ਵਾਲੇ ਰਾਜਾ ਵਿਚ ਜਾ ਕੇ ਪੁਰਾਣੀ ਪੈਨਸ਼ਨ ਬਹਾਲ ਕਰਨ ਨੂੰ ਆਪਣੀ ਪ੍ਰਰਾਪਤੀ ਵਜੋਂ ਪੇਸ਼ ਕਰ ਰਹੀ ਹੈ ਜਦੋਂ ਕਿ ਪੰਜਾਬ ਦੇ ਮੁਲਾਜ਼ਮਾਂ ਲਈ ਪੈਨਸ਼ਨ ਪ੍ਰਰਾਪਤੀ ਊਠ ਦਾ ਬੁੱਲ੍ਹ ਬਣ ਚੁਕੀ ਹੈ ਚੁਕੀ ਹੈ। ਸਰਕਾਰ ਵੱਲੋਂ ਸਬ ਕਮੇਟੀਆਂ ਬਣਾ ਕੇ ਪੁਰਾਣੀ ਪੈਨਸ਼ਨ ਦੇ ਮਸਲੇ ਨੂੰ ਠੰਢੇ ਬਸਤੇ ਵਿਚ ਪਾ ਦਿੱਤਾ ਹੈ। ਆਗੂਆਂ ਨੇ ਸਰਕਾਰ ਵੱਲੋਂ ਅਪਣਾਏ ਜਾ ਰਹੇ ਦੋਹਰੇ ਮਾਪਦੰਡਾਂ ਦੀ ਸਖ਼ਤ ਸ਼ਬਦਾਂ ਵਿਚ ਆਲੋਚਨਾ ਕੀਤੀ। ਜ਼ਿਲ੍ਹਾ ਕਮੇਟੀ ਦੀ ਅਗਵਾਈ ਵਿਚ ਵੱਡੀ ਗਿਣਤੀ ‘ਚ ਅਧਿਆਪਕ ਇਸ 8 ਅਕਤੂਬਰ ਦੀ ਮਹਾ ਰੈਲੀ ਵਿਚ ਸ਼ਾਮਲ ਹੋਣਗੇ।