ਪੰਜਾਬ ਦੇ ਅਧਿਆਪਕਾਂ ਨੇ ਹੁਣ ਸਿੱਖਿਆ ਵਿਭਾਗ ਅੱਗੇ ਰੱਖੀ ਆਹ ਮੰਗ, ਪੜ੍ਹੋ ਪੂਰੀ ਖ਼ਬਰ

434

 

ਮਾਨਸਾ

ਡੈਮੋਕਰੇਟਿਕ ਟੀਚਰਜ ਫਰੰਟ ਵੱਲੋਂ ਪਿਛਲੇ ਸਾਲ ਕੀਤੀਆਂ ਗਈਆਂ ਬਦਲੀਆਂ ਨੁੂੰ ਲਾਗੂ ਕਰਨ ਦੀ ਮੰਗ ਕਰਦਿਆਂ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ। ਡੀ ਟੀ ਐੱਫ਼ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ, ਸਕੱਤਰ ਅਮੋਲਕ ਡੇਲੂਆਣਾ, ਸੀਨੀਅਰ ਮੀਤ ਪ੍ਰਧਾਨ ਅਸ਼ਵਨੀ ਖੁਡਾਲ ਅਤੇ ਮੀਤ ਪ੍ਰਧਾਨ ਜਸਵੀਰ ਭੰਮੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੀਆਂ ਸਰਕਾਰਾਂ ਵਾਂਗ ਆਪਣੇ ਚਹੇਤਿਆਂ ਨੂੰ ਮਨਚਾਹੇ ਸਟੇਸ਼ਨ ਦੇਣ ਲਈ ਬਦਲੀ ਨੀਤੀ ‘ਟੀਚਰਜ਼ ਟਰਾਂਸਫਰ ਨੀਤੀ 2019’ ਦੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਹਨ।

ਇੰਨ੍ਹਾਂ ਖਾਸ ਬਦਲੀਆਂ ਲਈ ਵਿਸ਼ੇਸ਼ ਤੌਰ ਤੇ ਜਾਰੀ ਕੀਤੇ ਗਏ ਅਤੇ ਅਧਿਆਪਕਾਂ ਦੇ ਗਰੁੱਪਾਂ ਵਿੱਚ ਚਰਚਾ ਦਾ ਵਿਸ਼ਾ ਬਣੇ ਹੋਏ ਪੱਤਰਾਂ ਵਿੱਚ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਦਾ ਹਵਾਲਾ ਦਿੰਦਿਆਂ ਵਿਦਿਆਰਥੀਆਂ ਦੀ ਪੜ੍ਹਾਈ ਦਾ ਜ਼ਿਕਰ ਕੀਤਾ ਗਿਆ ਹੈ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਆਗੂਆਂ ਨੇ ਕਿਹਾ ਕਿ ਜੇਕਰ ਸਿੱਖਿਆ ਮੰਤਰੀ ਨੂੰ ਵਿਦਿਆਰਥੀਆਂ ਦੀ ਪੜ੍ਹਾਈ ਦਾ ਐਨਾ ਹੀ ਖਿਆਲ ਹੈ ਪੰਜਾਬ ਭਰ ਵਿੱਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਭਰਨ।

ਜਿਲ੍ਹਾ ਆਗੂ ਗੁਰਦਾਸ ਗੁਰਨੇ , ਗੁਰਲਾਲ ਸਿੰਘ ਗੁਰਨੇ , ਪਰਮਜੀਤ ਸਿੰਘ ਬੱਪੀਆਣਾ , ਹੰਸਾ ਸਿੰਘ ਡੇਲੂਅਣਾ ਅਤੇ ਹੋਰਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਾਲੇ ਤੱਕ ਪਿਛਲੇ ਸਾਲ ਹੋਈਆਂ ਬਦਲੀਆਂ ਲਾਗੂ ਨਹੀਂ ਕਰ ਸਕੀ ਹੈ ਅਤੇ ਪਿਛਲੀਆਂ ਸਰਕਾਰਾਂ ਵਾਂਗ ਹੀ ਨਿਯਮਾਂ ਨੂੰ ਛਿੱਕੇ ਟੰਗਦੇ ਹੋਏ ਆਪਣੇ ਚਹੇਤਿਆਂ ਨੂੰ ਪਹਿਲ ਦੇ ਰਹੀ ਹੈ ਜਿਸਦਾ ਅਧਿਆਪਕਾਂ ਵਿੱਚ ਸਖ਼ਤ ਰੋਸ ਹੈ।

ਉਨ੍ਹਾਂ ਮੰਗ ਕੀਤੀ ਕਿ ਪਿਛਲੇ ਸਾਲ ਹੋਈਆਂ ਬਦਲੀਆਂ ਤੁਰੰਤ ਪ੍ਰਭਾਵ ਤੋਂ ਲਾਗੂ ਕਰੇ ਅਤੇ ਇਸ ਤਰ੍ਹਾਂ ਦੀਆਂ ਵਿਸ਼ੇਸ਼ ਬਦਲੀਆਂ ਤੁਰੰਤ ਰੱਦ ਕਰੇ। ਉਨ੍ਹਾਂ ਮੰਗ ਕੀਤੀ ਕਿ ਲੰਬੇ ਸਮੇਂ ਤੋਂ ਦੂਰ ਦੁਰੇਡੇ ਜ਼ਿਲ੍ਹਿਆਂ ਵਿੱਚ ਕੰਮ ਕਰਦੇ ਉਡੀਕਵਾਨ ਅਧਿਆਪਕਾਂ ਦੀਆਂ ਬਦਲੀਆਂ ਤੁਰੰਤ ਲਾਗੂ ਕੀਤੀਆਂ ਜਾਣ।

 

LEAVE A REPLY

Please enter your comment!
Please enter your name here