ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੋਂ ਭੱਜੀ ਭਗਵੰਤ ਮਾਨ ਸਰਕਾਰ? ਮੁਲਾਜ਼ਮਾਂ ਨੇ CM ਦੇ ਹਲਕੇ ‘ਚ ਕੀਤਾ ਰੋਸ ਝੰਡਾ ਮਾਰਚ

414

 

  • ਵੱਖ-ਵੱਖ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ਕੀਤਾ ਮੁੱਖ ਮੰਤਰੀ ਦੇ ਹਲਕੇ ਵਿੱਚ ਝੰਡਾ ਮਾਰਚ
  • ਸਮੂਹ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰੇ ਸਰਕਾਰ:-ਮੋਰਚਾ ਆਗੂ

ਪੰਜਾਬ ਨੈੱਟਵਰਕ, ਧੂਰੀ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੇ ਚੋਣ ਹਲਕੇ ਧੂਰੀ ਦੇ ਪਿੰਡਾਂ ਕਹੇਰੂ, ਜਹਾਂਗੀਰ,ਘਨੌਰੀ ਕਲਾਂ,ਛੋਟਾ ਘਨੌਰ,ਵੱਡਾ ਘਨੌਰ,ਬਮਾਲ ਜਾਤੀ ਮਾਜਰਾ, ਬੱਲਮਗਡ਼੍ਹ, ਬੱਬਨਪੁਰ, ਭਸੌੜ, ਰੰਚਣਾ, ਰੁਲਦੂ ਸਿੰਘ ਵਾਲਾ, ਬਰੜਵਾਲ ਆਦਿ ਵਿੱਚ ਝੰਡਾ ਮਾਰਚ ਕਰਦਿਆਂ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਲੋਕਮਾਰੂ ਨੀਤੀਆਂ ਬਾਰੇ ਜਾਗਰੂਕ ਕਰਦਿਆਂ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂੰ, ਖੁਸ਼ਦੀਪ ਸਿੰਘ ਆਦਿ ਨੇ ਕਿਹਾ ਕਿ ਵੱਖ-ਵੱਖ ਸਮੂਹ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਅਰਸ਼ੇ ਤੋਂ ਸੇਵਾਵਾਂ ਦੇ ਰਹੇ ਸਮੂਹ ਕੈਟਾਗਿਰੀਆਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰਨ ਦੇ ਮਸਲੇ ਨੂੰ ਲੈ ਕੇ ਨਵੀਂ ਬਣੀ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਕਾਰਪੋਰੇਟਾਂ ਘਰਾਣਿਆਂ ਅਤੇ ਨਿੱਜੀਕਰਨ ਦੀ ਨੀਤੀ ਦਾ ਪੱਖ ਪੂਰਦੇ ਹੋਏ ਟਾਲ-ਮਟੋਲ ਦੀ ਨੀਤੀ ਹੀ ਅਪਣਾ ਰਹੀ ਹੈ।

ਆਪ ਸਰਕਾਰ ਵੱਲੋੰ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਦੀ ਤਾਂ ਗੱਲ ਹੀ ਨਹੀਂ ਕੀਤੀ ਜਾ ਰਹੀ, ਨਵੀਂ ਬਣਾਈ ਸਬ-ਕਮੇਟੀ ਵੀ ਪਿਛਲੀਆਂ ਸਰਕਾਰਾਂ ਦੀਆਂ ਕਮੇਟੀਆਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੇ ਹੱਕ ਵਿੱਚ ਹਾਮੀ ਨਹੀਂ ਭਰ ਰਹੀ। ਆਪ ਸਰਕਾਰ ਵੱਲੋ ਵੀ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਕਦੇ ਨਵਾਂ ਕਾਨੂੰਨ ਬਣਾਉਣ ਦੀ ਗੱਲ ਕੀਤੀ ਜਾ ਰਹੀ ਹੈ-ਕਦੇ ਹਾਈਕੋਰਟ ਤੱਕ ਜਾਣ ਦੀ ਗੱਲ ਕੀਤੀ ਜਾ ਰਹੀ ਹੈ ਅਤੇ ਕਦੇ ਨਵੀਂ ਨੀਤੀ ਲਿਆਉਣ ਦੀ ਗੱਲ ਕੀਤੀ ਜਾ ਰਹੀ ਹੈ।

ਜਦੋਂ ਕਿ ਪੰਜਾਬ ਸਰਕਾਰ ਵਿਧਾਨ ਸਭਾ ਇਜਲਾਸ ਸੱਦਕੇ ਸਮੂਹ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵਿਭਾਗਾਂ ਵਿੱਚ ਰੈਗੂਲਰ ਕਰ ਸਕਦੀ ਹੈ, ਪਰ ਪੰਜਾਬ ਸਰਕਾਰ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰਨ ਦੀ ਬਿਜਾਏ ਠੇਕਾ ਮੁਲਾਜ਼ਮਾਂ ਨੂੰ ਸੜਕਾਂ ਜਾਮ ਨਾ ਕਰਨ,ਧਰਨੇ-ਮੁਜ਼ਾਹਰੇ ਨਾ ਕਰਨ ਅਤੇ ਟੈਂਕੀਆਂ ਤੇ ਨਾ ਚੜਨ ਦੀਆਂ ਅਪੀਲਾਂ ਕਰਕੇ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਤੇ ਠੰਡਾ ਛਿੜਕ ਰਹੀ ਹੈ ਅਤੇ ਸਰਕਾਰ ਸੰਘਰਸ਼ ਕਰ ਰਹੇ ਠੇਕਾ ਮੁਲਾਜ਼ਮਾਂ ਨੂੰ ਹਕਾਉਣ, ਥਕਾਉਣ, ਹੰਭਾਉਣ ਦੀ ਨੀਤੀ ਅਪਣਾਉਂਦੇ ਹੋਏ ਵਾਰ-ਵਾਰ ਲਿਖਤੀ ਮੀਟਿੰਗਾਂ ਦੇਕੇ ਆਗੂਆਂ ਨਾਲ਼ ਮੀਟਿੰਗਾਂ ਕਰਨ ਤੋਂ ਲਗਾਤਾਰ ਭੱਜ ਰਹੀ ਹੈ।

ਆਪ ਸਰਕਾਰ ਵੱਲੋੰ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਓਹੀ ਛੱਤੀ ਹਜ਼ਾਰ ਦੇ ਅੰਕੜੇ ਦੀ ਰੱਟ ਲਾਈ ਹੋਈ ਹੈ ਜਦੋਂ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਆਦਿ ਕੈਟਾਗਿਰੀਆਂ ਰਾਹੀਂ ਵੱਡੀ ਗਿਣਤੀ ਵਿੱਚ ਆਊਟਸੋਰਸ਼ਡ ਠੇਕਾ ਮੁਲਾਜ਼ਮ ਸਮੂਹ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦਿੰਦੇ ਆ ਰਹੇ ਹਨ,ਪਰ ਪੰਜਾਬ ਸਰਕਾਰ ਵੱਲੋੰ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀਆਂ ਹੁਣ ਤੱਕ ਦੀਆਂ ਸੇਵਾਵਾਂ ਨੂੰ ਅਣ-ਵੇਖਿਆ ਕਰਕੇ ਵਿਭਾਗਾਂ ਵਿੱਚ ਰੈਗੂਲਰ ਨਹੀਂ ਕੀਤਾ ਜਾ ਰਿਹਾ।

ਜਿਸ ਤੋਂ ਸਿੱਧ ਹੁੰਦਾ ਹੈ ਕਿ ਪੰਜਾਬ ਸਰਕਾਰ ਦੀ ਨੀਅਤ ਵਿੱਚ ਖੋਟ ਹੈ ਅਤੇ ਸਰਕਾਰ ਸਮੂਹ ਵਿਭਾਗਾਂ ਦਾ ਨਿੱਜੀਕਰਨ ਕਰਕੇ ਵਿਭਾਗਾਂ ਨੂੰ ਚਲਾਉਣ ਦੀਆਂ ਜੁੰਮੇਵਾਰੀਆਂ ਤੋਂ ਪੱਲਾ ਛੜਵਾਉਣਾ ਚਾਹੁੰਦੀ ਹੈ ਪੰਜਾਬ ਸਰਕਾਰ ਦੀਆਂ ਇਹਨਾਂ ਲੋਕਮਾਰੂ ਨੀਤੀਆਂ ਨੂੰ ਪੁੱਠਾ ਮੋੜਾ ਦੇਣ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮ ਪਰਿਵਾਰਾਂ ਅਤੇ ਬੱਚਿਆਂ ਸਮੇਤ “ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ 13 ਸਤੰਬਰ ਨੂੰ ਮੁੱਖ ਮੰਤਰੀ ਦੇ ਚੋਣ ਹਲਕੇ ਧੂਰੀ ਵਿੱਚ ਸਟੇਟ ਹਾਈਵੇ ਨੂੰ ਅਣਮਿੱਥੇ ਸਮੇਂ ਲਈ ਜਾਮ ਕਰਨਗੇ। ਅੱਜ ਦੇ ਝੰਡੇ ਮਾਰਚ ਵਿੱਚ ਹਾਜ਼ਿਰ ਆਗੂਆਂ ਕ੍ਰਿਸ਼ਨ ਕੁਮਾਰ,ਅਮ੍ਰਿਤਪਾਲ ਸਿੰਘ, ਜਗਤਾਰ ਸਿੰਘ,ਗੁਰਸ਼ਰਨ ਸਿੰਘ,ਗੁਰਪ੍ਰੀਤ ਸਿੰਘ,ਜਸਕਰਨ ਜੱਸੀ,ਹਰਦੀਪ ਤੱਗੜ ਆਦਿ ਨੇ ਧੂਰੀ ਹਲਕੇ ਦੇ ਲੋਕਾਂ ਨੂੰ ਇਸ ਸੰਘਰਸ਼ ਪ੍ਰੋ. ਵਿੱਚ ਹਰ ਤਰਾਂ ਦਾ ਸਮਰਥਨ ਦੇਣ ਦੀ ਮੰਗ ਕੀਤੀ।

 

LEAVE A REPLY

Please enter your comment!
Please enter your name here