ਜਲੰਧਰ:
ਜਲੰਧਰ ‘ਚ ਮਾਂ-ਬਾਪ ਨੇ ਦੁੱਧ ‘ਚ ਕੀਟਨਾਸ਼ਕ ਸਪਰੇਅ ਮਿਲਾ ਕੇ ਤਿੰਨ ਧੀਆਂ ਦੀ ਹੱਤਿਆ ਕਰ ਦਿੱਤੀ। ਤਿੰਨਾਂ ਦੇ ਮੂੰਹ ‘ਚੋਂ ਝੱਗ ਨਿਕਲਣ ‘ਤੇ ਉਨ੍ਹਾਂ ਨੇ ਲਾਸ਼ਾਂ ਨੂੰ ਲੋਹੇ ਦੇ ਟਰੰਕ ‘ਚ ਪਾ ਕੇ ਘਰ ਦੇ ਬਾਹਰ ਸੁੱਟ ਦਿੱਤਾ। ਤਿੰਨੇ ਭੈਣਾਂ 1 ਅਕਤੂਬਰ ਐਤਵਾਰ ਰਾਤ 8 ਵਜੇ ਤੋਂ ਲਾਪਤਾ ਸਨ। ਸੋਮਵਾਰ ਸਵੇਰੇ ਲੋਕਾਂ ਨੇ ਤਿੰਨਾਂ ਭੈਣਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ।
ਇਸ ਮਾਮਲੇ ਦੀ ਸੂਚਨਾ ਮਿਲਣ ‘ਤੇ ਪੁਲਸ ਮੌਕੇ ‘ਤੇ ਪਹੁੰਚੀ ਅਤੇ ਦੋਸ਼ੀ ਪਿਤਾ ਨੂੰ 2 ਅਕਤੂਬਰ ਦੀ ਸਵੇਰ ਨੂੰ ਹਿਰਾਸਤ ‘ਚ ਲੈ ਲਿਆ। ਮੁਲਜ਼ਮ ਪਿਤਾ ਦੀ ਪਛਾਣ ਸੁਨੀਲ ਮੰਡਲ ਵਾਸੀ ਪਿੰਡ ਕਾਹਨਪੁਰ (ਜਲੰਧਰ) ਵਜੋਂ ਹੋਈ ਹੈ।
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਹਿਰਾਸਤ ‘ਚ ਪੁੱਛਗਿੱਛ ਦੌਰਾਨ ਸੁਨੀਲ ਮੰਡਲ ਨੇ ਆਪਣਾ ਜੁਰਮ ਕਬੂਲ ਕਰਦੇ ਹੋਏ ਕਿਹਾ ਕਿ ਗਰੀਬੀ ਤੋਂ ਤੰਗ ਆ ਕੇ ਉਸ ਨੇ ਆਪਣੀਆਂ ਤਿੰਨ ਬੇਟੀਆਂ ਅੰਮ੍ਰਿਤਾ ਕੁਮਾਰੀ (9), ਕੰਚਨ ਕੁਮਾਰੀ (7) ਅਤੇ ਵਾਸੂ (3) ਦਾ ਕਤਲ ਕਰ ਦਿੱਤਾ ਸੀ। ਸੁਨੀਲ ਮੰਡਲ ਨਸ਼ੇ ਦਾ ਆਦੀ ਹੈ ਅਤੇ ਅਕਸਰ ਸ਼ਰਾਬ ਦੇ ਨਸ਼ੇ ‘ਚ ਰਹਿੰਦਾ ਸੀ। ਸੁਨੀਲ ਮੰਡਲ ਦੇ 5 ਬੱਚੇ ਹਨ। ਇਸ ਮਾਮਲੇ ਵਿੱਚ ਮਾਂ ਨੂੰ ਵੀ ਮੁਲਜ਼ਮ ਬਣਾਇਆ ਗਿਆ ਹੈ।
ਐਸਐਸਪੀ ਦੇਹਟ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਤਿੰਨਾਂ ਭੈਣਾਂ ਦੀਆਂ ਲਾਸ਼ਾਂ ’ਤੇ ਹਮਲੇ ਦੇ ਕੋਈ ਨਿਸ਼ਾਨ ਨਹੀਂ ਮਿਲੇ ਹਨ। ਪੁਲੀਸ ਤਿੰਨਾਂ ਭੈਣਾਂ ਦਾ ਮੈਡੀਕਲ ਬੋਰਡ ਤੋਂ ਪੋਸਟਮਾਰਟਮ ਕਰਵਾ ਰਹੀ ਹੈ। ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਬੋਰਡ ਵੱਲੋਂ ਮੈਡੀਕਲ ਜਾਂਚ ਕਰਵਾਈ ਜਾ ਰਹੀ ਹੈ।