ਚੰਡੀਗੜ੍ਹ
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਵਿਭਾਗ ਵੱਲੋਂ ਕੀਤੀਆਂ ਗਈਆਂ ਬਦਲੀਆਂ ਪਹਿਲਾਂ ਜ਼ਿਲ੍ਹੇ ਦੇ ਅੰਦਰ ਹੀ ਕੀਤੀਆਂ ਗਈਆਂ ਹਨ।
ਇਸ ਸਬੰਧੀ ਈ ਪੰਜਾਬ ਆਈਡੀ ਉਤੇ ਅਪਲੋਡ ਕੀਤਾ ਗਿਆ ਹੈ। ਅਧਿਆਪਕ ਆਪਣੀ ਬਦਲੀ ਸਬੰਧੀ ਈ ਪੰਜਾਬ ਉਤੇ ਆਪਣੀ ਆਈਡੀ ਰਾਹੀਂ ਚੈਕ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਅਧਿਆਪਕਾਂ ਦੀ ਬਦਲੀਆਂ ਦੀਆਂ ਨੀਤੀ ਵਿੱਚ ਬਦਲਾਅ ਕੀਤਾ ਗਿਆ ਸੀ।
ਇਸ ਤੋਂ ਬਾਅਦ ਪਿਛਲੇ ਦਿਨੀਂ ਅਧਿਆਪਕਾਂ ਨੂੰ ਆਨਲਾਈਨ ਬਦਲੀਆਂ ਸਬੰਧੀ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ।
ਪਹਿਲਾਂ ਜ਼ਿਲ੍ਹਾ ਪੱਧਰ ਉਤੇ ਬਦਲੀਆਂ ਗਈਆਂ ਗਈਆਂ ਹਨ, ਇਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ ਵਿੱਚ ਬਦਲੀਆਂ ਬਾਅਦ ਵਿੱਚ ਕੀਤੀਆਂ ਜਾਣੀਆਂ ਹਨ। ਦੇਸ਼ ਕਲਿੱਕ
[…] […]