ਪੰਜਾਬ ਨੈੱਟਵਰਕ, ਚੰਡੀਗੜ੍ਹ
ਬੀਤੇ ਦਿਨ ਤੋਂ ਚੰਡੀਗੜ੍ਹ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਦੀਆਂ ਕਥਿਤ ਅਸ਼ਲੀਲ ਵੀਡੀਓ ਦੇ ਵਿਵਾਦ ਨੇ ਜਿਥੇ ਜ਼ੋਰ ਫੜ ਲਿਆ।
ਉਥੇ ਹੀ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਬੀਤੀ ਸ਼ਾਮ ਯੂਨੀਵਰਸਿਟੀ ਵਿਚ ਪੱਕਾ ਧਰਨਾ ਲਗਾ ਦਿੱਤਾ ਅਤੇ ਇਨਸਾਫ਼ ਦੀ ਮੰਗ ਕੀਤੀ।
ਵਿਦਿਆਰਥੀਆਂ ਦੀ ਮੰਗ ਸੀ ਕਿ, ਯੂਨੀਵਰਸਿਟੀ ਪ੍ਰਸਾਸ਼ਨ ਮੰਨੇ ਕਿ, ਵੀਡੀਓ ਯੂਨੀਵਰਸਿਟੀ ਦੇ ਹੋਸਟਲ ਵਿਚੋਂ ਵਾਇਰਲ ਹੋਈਆਂ।
ਹਾਲਾਂਕਿ, ਰਾਤ ਕਰੀਬ ਡੇਢ ਵਜੇ ਵਿਦਿਆਰਥੀਆਂ ਦੇ ਸੰਘਰਸ਼ ਅੱਗੇ ਝੁਕਦੇ ਹੋਏ ਪ੍ਰਸਾਸ਼ਨ ਨੇ ਕੁੱਝ ਕੁ ਮੰਗਾਂ ਨੂੰ ਮੰਨ ਲਿਆ ਗਿਆ।
ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਧਰਨੇ ਨੂੰ ਖ਼ਤਮ ਕਰਨ ਦੀ ਬਿਜਾਏ ਮੁਲਤਵੀਂ ਕਰ ਦਿੱਤਾ ਗਿਆ ਅਤੇ ਕਿਹਾ ਗਿਆ ਕਿ, ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਨਾ ਮੰਨਿਆ ਗਿਆ ਤਾਂ, ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।