ਵੱਡੀ ਖ਼ਬਰ: ਵਿਜੀਲੈਂਸ ਨੇ ਫਿਰੋਜ਼ਪੁਰ ਦੇ ਪੁਲਿਸ ਮੁਲਾਜ਼ਮ ਖਿਲਾਫ਼ ਕੀਤੀ FIR ਦਰਜ, 2 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼

1102

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਐਸ.ਐਸ.ਪੀ ਦਫਤਰ ਫਿਰੋਜ਼ਪੁਰ ਦੀ ਸਪੈਸ਼ਲ ਬ੍ਰਾਂਚ ਵਿੱਚ ਤਾਇਨਾਤ ਹੌਲਦਾਰ ਇੰਦਰਜੀਤ ਸਿੰਘ (ਨੰਬਰ 237/ਫਿਰੋਜ਼ਪੁਰ) ਵਿਰੁੱਧ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਜਨਕ ਰਾਜ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਤਿਆਰ ਕੀਤੀ ਜਾਂਚ ਰਿਪੋਰਟ ਤੋਂ ਬਾਅਦ ਕਾਂਸਟੇਬਲ ਇੰਦਰਜੀਤ ਸਿੰਘ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਪੰਜੇ ਕੇ ਉਤਾੜ ਫਿਰੋਜ਼ਪੁਰ ਦੇ ਜਨਕ ਰਾਜ ਨੇ ਰਾਜ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਆਪਣੀ ਆਨ ਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਕਾਂਸਟੇਬਲ ਉਸ ਨੂੰ ਚੰਡੀਗੜ੍ਹ ਲਈ ਬਣੀ ਸ਼ਰਾਬ ਸਟੋਰ ਕਰਨ ਲਈ ਝੂਠਾ ਮੁਕੱਦਮਾ ਦਰਜ ਕਰਨ ਦੀ ਧਮਕੀ ਦੇ ਕੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਕਾਂਸਟੇਬਲ ਇਸ ਸਬੰਧੀ ਪਹਿਲਾਂ ਵੀ 2 ਲੱਖ ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਵਜੋਂ 5 ਲੱਖ ਰੁਪਏ ਹੋਰ ਮੰਗ ਰਿਹਾ ਹੈ, ਜਿਸ ਨਾਲ ਉਸ ਨੇ ਫੋਨ ‘ਤੇ ਗੱਲਬਾਤ ਰਿਕਾਰਡ ਕਰ ਲਈ ਹੈ।

ਵਿਜੀਲੈਂਸ ਬੁਲਾਰੇ ਨੇ ਦੱਸਿਆ ਕਿ, ਹੌਲਦਾਰ ਇੰਦਰਜੀਤ ਸਿੰਘ ਖਿਲਾਫ਼ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।

 

LEAVE A REPLY

Please enter your comment!
Please enter your name here