ਵਿਜੀਲੈਂਸ ਵਲੋਂ ਥਾਣੇਦਾਰ ਖਿਲਾਫ਼ FIR ਦਰਜ, 30000 ਰੁਪਏ ਰਿਸ਼ਵਤ ਲੈਣ ਦਾ ਲੱਗਿਆ ਦੋਸ਼

685

 

ਚੰਡੀਗੜ੍ਹ-

ਵਿਜੀਲੈਂਸ ਵੱਲੋਂ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਵਿਰੁੱਧ 30,000 ਰੁਪਏ ਰਿਸ਼ਵਤ ਲੈਣ ਸਬੰਧੀ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਰਿਸ਼ਵਤਖੋਰੀ ਦੇ ਇੱਕ ਹੋਰ ਮਾਮਲੇ ਵਿੱਚ ਥਾਣਾ ਸਦਰ, ਫਿਰੋਜ਼ਪੁਰ ਵਿਖੇ ਤਾਇਨਾਤ ਏ.ਐਸ.ਆਈ ਗੁਰਮੀਤ ਸਿੰਘ ਵਿਰੁੱਧ 30,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।

ਇਸ ਮਾਮਲੇ ਵਿੱਚ ਮੋਗਾ ਜ਼ਿਲੇ ਦੇ ਪਿੰਡ ਕੋਰੇ ਵਾਲਾ ਕਲਾਂ ਨਿਵਾਸੀ ਸ਼ਿਕਾਇਤਕਰਤਾ ਜਗਸੀਰ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਪਰੋਕਤ ਪੁਲੀਸ ਅਧਿਕਾਰੀ ਨੇ ਉਸ ਵਿਰੁੱਧ ਪੁਲੀਸ ਕੇਸ ਦਰਜ ਨਾ ਬਦਲੇ 30,000 ਰੁਪਏ ਬਤੌਰ ਰਿਸ਼ਵਤ ਲੈ ਲਏ ਹਨ ਕਿਉਂਕਿ ਉਸ ਦੇ ਬਰਖਿਲਾਫ ਇੱਕ ਔਰਤ ਵੱਲੋਂ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਹ ਵੀ ਇਲਜ਼ਾਮ ਲਾਇਆ ਕਿ ਏ.ਐਸ.ਆਈ. ਜਗਸੀਰ ਸਿੰਘ ਨੇ ਇਸ ਮਾਮਲੇ ਵਿੱਚ ਤਫਤੀਸ਼ੀ ਅਫਸਰ ਹੁੰਦਿਆਂ ਇਸ ਮਾਮਲੇ ਵਿੱਚ ਆਪਸੀ ਰਾਜੀਨਾਮੇ ਨੂੰ ਅੰਜ਼ਾਮ ਦੇਣ ਲਈ 20,000 ਰੁਪਏ ਹੋਰ ਰਿਸ਼ਵਤ ਦੀ ਮੰਗ ਕੀਤੀ ਹੈ। ਇਸ ਬਾਰੇ ਉਸ ਨੇ ਏ.ਐਸ.ਆਈ. ਵੱਲੋਂ ਰਿਸ਼ਵਤ ਮੰਗਣ ਸਬੰਧੀ ਕੀਤੀ ਗੱਲਬਾਤ ਸਬੂਤ ਵਜੋਂ ਰਿਕਾਰਡ ਕੀਤੀ ਹੈ।

ਉਕਤ ਸ਼ਿਕਾਇਤ ਅਤੇ ਪ੍ਰਾਪਤ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਏ.ਐਸ.ਆਈ. ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

LEAVE A REPLY

Please enter your comment!
Please enter your name here