ਸੰਗਰੂਰ
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਹੈ।
ਯੂਨੀਅਨ ਦੀ ਕੌਮੀ ਪ੍ਰਧਾਨ ਊਸ਼ਾ ਰਾਣੀ ਦੀ ਅਗਵਾਈ ਵਿਚ ਪੰਜਾਬ ਭਰ ਤੋਂ ਇਕੱਤਰ ਹੋਈਆਂ ਆਂਗਣਵਾੜੀ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਤੁਰੰਤ ਮੰਨੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ ।
ਆਗੂਆਂ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਵਧਾਏ ਗਏ ਮਾਣਭੱਤੇ ਨੂੰ ਲਾਗੂ ਨਹੀਂ ਕੀਤਾ ਗਿਆ। ਆਂਗਣਵਾੜੀ ਕੇਂਦਰਾਂ ਵਿੱਚ ਵਰਕਰ ਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਤੁਰੰਤ ਭਰੀਆਂ ਜਾਣ।
ਮੁੱਢਲੀ ਬਾਲ ਦੇਖਭਾਲ ਤਹਿਤ 0 ਤੋਂ 6 ਸਾਲ ਦੇ ਬੱਚੇ ਆਂਗਣਵਾੜੀ ਕੇਂਦਰਾਂ ਵਿੱਚ ਰੱਖਦੇ ਹੋਏ ਪ੍ਰੀ ਸਕੂਲ ਸਿੱਖਿਆ ਜਾਰੀ ਰੱਖੀਆ ਜਾਣ, ਆਂਗਣਵਾੜੀ ਵਰਕਰਾਂ ਨੂੰ ਪ੍ਰੀ ਪ੍ਰਾਇਮਰੀ ਅਧਿਆਕਾਂ ਦਾ ਦਰਜਾ ਦਿੱਤਾ ਜਾਵੇ।
ਸੁਪਰੀਮ ਕੋਰਟ ਵੱਲੋਂ ਦਿੱਤੇ ਫੈਸਲੇ ਅਨੁਸਾਰ ਗ੍ਰੈਚੁਟੀ ਅਤੇ ਪੈਨਸ਼ਨ ਲਈ ਅਤੇ ਐਡਵਾਈਜ਼ਰੀ ਬੋਰਡ ਅਤੇ ਚਾਈਲਡ ਵੈਲਫੇਅਰ ਕੌਂਸ ’ਚ ਚਲਦੇ ਆਂਗਣਵਾੜੀ ਕੇਂਦਰਾਂ ਨੂੰ ਵਾਪਸ ਵਿਭਾਗ ਨੂੰ ਦਿੱਤਾ ਜਾਵੇ।