ਮੋਹਾਲੀ
ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਆਈ.ਏ.ਐੱਸ. ਵਰਿੰਦਰ ਕੁਮਾਰ ਸ਼ਰਮਾ ਨੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦਾ ਕਾਰਜਭਾਰ ਸੰਭਾਲ ਲਿਆ ਹੈ।
ਇਸ ਮੌਕੇ ਵਰਿੰਦਰ ਕੁਮਾਰ ਸ਼ਰਮਾ ਨੇ ਸਮੂਹ ਸਕੂਲ ਮੁਖੀਆਂ, ਅਧਿਆਪਕਾਂ ਅਤੇ ਸਕੂਲ ਮੈਨੇਜਮੈਂਟ ਕਮੇਟੀਆਂ ਨੂੰ ਸਿੱਖਿਆ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਇੱਕ ਟੀਮ ਵੱਜੋਂ ਕਾਰਜ ਕੀਤੇ ਜਾਣ ਤਾਂ ਜੋ ਪੰਜਾਬ ਦੀ ਸਕੂਲ ਸਿੱਖਿਆ ਉਚੇਰੀ ਬੁਲੰਦੀਆਂ ਨੂੰ ਛੂਹ ਸਕੇ।
ਉਹਨਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲੀ ਸਿੱਖਿਆ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਹੋਰ ਅੱਗੇ ਵਧਾਉਣ ਹਿੱਤ ਪੰਜਾਬ ਸਰਕਾਰ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਆਪਣੀ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ।