ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ, ਪੜ੍ਹੋ ਪੂਰੀ ਖ਼ਬਰ

1773
Times of india Photo

 

Weather Update:

ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਬਣੀ ਹੋਈ ਹੈ, ਜਿਸ ਨਾਲ ਗਰਮੀ ਤੋਂ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਕੁਝ ਥਾਵਾਂ ‘ਤੇ ਤੂਫ਼ਾਨ ਵੀ ਹਨ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਅਨੁਸਾਰ 12 ਅਕਤੂਬਰ ਤਕ ਪੰਜਾਬ ਵਿੱਚ ਬੱਦਲਵਾਈ, ਬਾਰਿਸ਼ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਦਿਨ ਦਾ ਤਾਪਮਾਨ ਡਿੱਗ ਜਾਵੇਗਾ।

ਵਿਗਿਆਨੀਆਂ ਮੁਤਾਬਕ ਮੌਨਸੂਨ ਤੋਂ ਬਾਅਦ ਜਿਸ ਤਰ੍ਹਾਂ ਦਾ ਮੌਸਮ ਚੱਲ ਰਿਹਾ ਹੈ, ਉਸ ਮੁਤਾਬਕ ਇਸ ਵਾਰ ਸਰਦੀ ਜਲਦੀ ਹੀ ਆ ਜਾਵੇਗੀ।

ਵਿਗਿਆਨੀਆਂ ਦਾ ਮੰਨਣਾ ਹੈ ਕਿ 25 ਅਕਤੂਬਰ ਤੋਂ ਸਰਦੀ ਸ਼ੁਰੂ ਹੋ ਜਾਵੇਗੀ। ਸਵੇਰੇ-ਸ਼ਾਮ ਠੰਢ ਦਾ ਅਹਿਸਾਸ ਵਧੇਗਾ। ਜਦੋਂ ਕਿ ਨਵੰਬਰ ਦੇ ਪਹਿਲੇ ਹਫ਼ਤੇ ਠੰਢ ਨੇ ਜ਼ੋਰ ਫੜ ਲੈਣਾ ਹੈ। Jagran

 

LEAVE A REPLY

Please enter your comment!
Please enter your name here