ਭਗਵੰਤ ਮਾਨ ਸਰਕਾਰ ਕਦੋਂ ਬਹਾਲ ਕਰੇਗੀ ਪੁਰਾਣੀ ਪੈਂਨਸ਼ਨ ਸਕੀਮ ਦਾ ਨੋਟੀਫ਼ਿਕੇਸ਼ਨ?

675

 

ਮੁਲਾਜ਼ਮਾਂ ਨਾਲ ਕੀਤੇ ਵਾਅਦੇ ਮੁਤਾਬਕ, ਜਲਦ ਜਾਰੀ ਕੀਤਾ ਜਾਵੇ ਨੋਟੀਫਿਕੇਸ਼ਨ- ਦਲਜੀਤ ਲਾਹੌਰੀਆ

ਪੰਜਾਬ ਨੈੱਟਵਰਕ, ਚੰਡੀਗੜ੍ਹ–

ਦੀਵਾਲੀ ਦਾ ਤੋਹਫ਼ਾ ਦਿੰਦਿਆ ਹੋਇਆ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਐਲਾਨ ਕਰਿਆ ਸੀ। ਪਰ ਅੱਜ ਕਰੀਬ 20 ਦਿਨ ਬੀਤਣ ਮਗਰੋਂ ਵੀ ਪੁਰਾਣੀ ਪੈਨਸ਼ਨ ਬਹਾਲ ਕਰਨ ਨੂੰ ਲੈ ਕੇ ਸਰਕਾਰ ਵੱਲੋਂ ਕੋਈ ਕਦਮ ਨਹੀਂ ਚੁੱਕਿਆ ਗਿਆ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ।

ਪ੍ਰੈਸ ਬਿਆਨ ਜਾਰੀ ਕਰਦਿਆਂ ਹੋਇਆਂ ਈਟੀਯੂ ਪੰਜਾਬ (ਰਜਿ) ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂੰ ਤੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ ਜੇਕਰ ਸਰਕਾਰ ਪੁਰਾਣੀ ਪੈਂਨਸ਼ਨ ਬਹਾਲ ਕਰਨਾ ਮੰਨ ਗਈ ਹੈ, ਤਾਂ ਨੋਟੀਫਿਕੇਸ਼ਨ ਜਾਰੀ ਕਰਨ ‘ਚ ਦੇਰੀ ਕਿਉ ਹੋ ਰਹੀ ਹੈ।

ਜਾਣਕਾਰੀ ਦਿੰਦੇ ਹੋਏ ਅਧਿਆਪਕ ਆਗੂ ਦਲਜੀਤ ਸਿੰਘ ਲਾਹੌਰੀਆ

ਲਾਹੌਰੀਆ ਨੇ ਪੰਜਾਬ ਸਰਕਾਰ ਤੋ ਜੋਰਦਾਰ ਮੰਗ ਕੀਤੀ ਹੈ ਕਿ ਸਰਕਾਰ ਪੁਰਾਣੀ ਪੈਂਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਤਰੰਤ ਜਾਰੀ ਕਰੇ। ਉਹਨਾਂ ਕਿਹਾ ਕਿ ਮੁਲਾਜ਼ਮ ਪੁਰਾਣੀ ਪੈਂਨਸ਼ਨ ਬਹਾਲੀ ਦੇ ਨੋਟੀਫ਼ਿਕੇਸ਼ਨ ਨੂੰ ਉਡੀਕ ਰਹੇ ਹਨ।

ਈਟੀਯੂ ਪੰਜਾਬ (ਰਜਿ) ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂੰ ਤੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਇਹ ਵੀ ਕਿਹਾ ਕਿ ਸਰਕਾਰ ਅਧਿਆਪਕਾਂ/ਮੁਲਾਜ਼ਮਾਂ ਨੂੰ ਖੱਜਲ-ਖੁਆਰ ਨਾ ਕਰੇ, ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਆਪਣੀ ਮੰਨੀ ਮੰਗ ਪੂਰੀ ਕਰੇ।

ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂੰ , ਨਰੇਸ਼ ਪਨਿਆੜ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਬੀ.ਕੇ.ਮਹਿਮੀ, ਨੀਰਜ ਅਗਰਵਾਲ, ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ ਮਾਲੋਵਾਲ, ਸੋਹਣ ਸਿੰਘ ਮੋਗਾ,ਅੰਮ੍ਰਿਤਪਾਲ ਸਿੰਘ ਸੇਖੋਂ,ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ, ਹਰਜਿੰਦਰ ਸਿੰਘ ਚੋਹਾਨ, ਪਵਨ ਕੁਮਾਰ ਜਲੰਧਰ, ਦਲਜੀਤ ਸਿੰਘ ਲਹੌਰੀਆ ਗੁਰਮੇਲ ਸਿੰਘ ਬਰੇ, ਦੀਦਾਰ ਸਿੰਘ ਪਟਿਆਲਾ, ਤਰਸੇਮ ਲਾਲ ਜਲੰਧਰ, ਲਖਵਿੰਦਰ ਸਿੰਘ ਸੇਖੋਂ ਸਤਬੀਰ ਸਿੰਘ ਬੋਪਾਰਾਏ ਅਤੇ ਹੋਰ ਆਗੂ ਹਾਜਰ ਸਨ।

 

LEAVE A REPLY

Please enter your comment!
Please enter your name here