Big Breaking: ਬਲੋਚਿਸਤਾਨ ਹਾਈਕੋਰਟ ਦੇ ਸਾਬਕਾ ਚੀਫ਼ ਜਸਟਿਸ ਦਾ ਗੋਲੀਆਂ ਮਾਰ ਕੇ ਕਤਲ

302

 

ਕਰਾਚੀ:

ਸ਼ੁੱਕਰਵਾਰ ਸ਼ਾਮ ਨੂੰ ਨਮਾਜ਼ ਅਦਾ ਕਰਨ ਤੋਂ ਬਾਅਦ ਬਲੋਚਿਸਤਾਨ ਸੂਬੇ ਦੇ ਖਾਰਨ ਖੇਤਰ ਵਿੱਚ ਮਸਜਿਦ ਤੋਂ ਬਾਹਰ ਨਿਕਲਦੇ ਸਮੇਂ ਬਲੋਚਿਸਤਾਨ ਹਾਈਕੋਰਟ ਦੇ ਸਾਬਕਾ ਚੀਫ਼ ਜਸਟਿਸ ਮੁਹੰਮਦ ਨੂਰ ਮਸਕਾਨਜ਼ਈ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਬਕਾ ਚੀਫ਼ ਜਸਟਿਸ ਮਸਜਿਦ ਤੋਂ ਬਾਹਰ ਆਉਂਦੇ ਹੀ ਗੋਲੀਬਾਰੀ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ।

ਡੀਆਈਜੀ ਪੁਲਿਸ ਨਜ਼ੀਰ ਅਹਿਮਦ ਕੁਰਦ ਨੇ ਕਿਹਾ, “ਉਸ ਨੇ ਆਪਣੀ ਈਸ਼ਾ ਦੀ ਨਮਾਜ਼ ਅਦਾ ਕੀਤੀ ਸੀ ਅਤੇ ਮਸਜਿਦ ਤੋਂ ਬਾਹਰ ਆ ਰਿਹਾ ਸੀ ਜਦੋਂ ਅਣਪਛਾਤੇ ਵਿਅਕਤੀਆਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ,”।

ਉਨ੍ਹਾਂ ਕਿਹਾ ਕਿ ਗੋਲੀਬਾਰੀ ਦੀ ਘਟਨਾ ਵਿੱਚ ਦੋ ਹੋਰ ਵਿਅਕਤੀ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਹਮਲੇ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here