ਮੈਲਬੌਰਨ
ਭਿਆਨਕ ਸੜਕ ਹਾਦਸੇ ਵਿੱਚ ਪੰਜਾਬੀ ਗਾਇਕ ਨਿਰਵੈਰ ਸਿੰਘ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ।
ਦੱਸਿਆ ਜਾ ਰਿਹਾ ਹੈ ਕਿ, ਪੰਜਾਬੀ ਗਾਇਕ ਨਿਰਵੈਰ ਸਿੰਘ ਇੰਨੀਂ ਦਿਨੀਂ ਮੈਲਬੌਰਨ ਵਿੱਚ ਰਹਿ ਰਿਹਾ ਸੀ ਅਤੇ ਬੀਤੇ ਕੱਲ੍ਹ ਦੁਪਹਿਰ ਨੂੰ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ।
ਦੱਸਿਆ ਇਹ ਵੀ ਜਾ ਰਿਹਾ ਹੈ ਕਿ, ਇਹ ਹਾਦਸਾ ਦੂਜੀ ਕਾਰ ਦੇ ਡਰਾਈਵਰ ਵੱਲੋਂ ਗਲਤ ਤਰੀਕੇ ਨਾਲ ਗੱਡੀ ਚਲਾਉਣ ਕਰਕੇ ਵਾਪਰਿਆ।
ਫਿਲਹਾਲ ਪੁਲਿਸ ਇਸ ਦੀ ਜਾਂਚ ਕਰ ਰਹੀ ਹੈ ਅਤੇ ਮਿਊਜਿਕ ਇੰਡਸਟਰੀ ਦੇ ਵਲੋਂ ਨਿਰਵੈਰ ਸਿੰਘ ਦੀ ਮੌਤ ਤੇ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ।