ਕੈਨੇਡਾ ‘ਚ ਕਬੱਡੀ ਪਰਮੋਟਰ ਤੇ ਜਾਨਲੇਵਾ ਹਮਲਾ, ਮਾਰੀਆਂ ਗੋਲੀਆਂ

320

 

ਕੈਨੇਡਾ

ਕੈਨੇਡਾ ‘ਚ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਕਮਲਜੀਤ ਕੰਗ ਉਰਫ਼ ਨੀਟੂ ‘ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਨਾਲ ਜ਼ਖ਼ਮੀ ਹੋਏ ਨੀਟੂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ‘ਤੇ ਪਹੁੰਚ ਗਈ ਪਰ ਇਸ ਤੋਂ ਪਹਿਲਾਂ ਹੀ ਹਮਲਾਵਰ ਫਰਾਰ ਹੋ ਗਏ। ਕੈਨੇਡੀਅਨ ਪੁਲਿਸ ਮੌਕੇ ਦੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਤੋਂ ਫਰਾਰ ਹਮਲਾਵਰਾਂ ਦਾ ਸੁਰਾਗ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ।

ਕੰਗ ਉੱਤਰੀ ਭਾਰਤ ਸਰਕਲ ਸਟਾਈਲ ਕਬੱਡੀ ਫੈਡਰੇਸ਼ਨ (NICKF) ਦਾ ਵੱਡਾ ਆਗੂ ਹੈ ਅਤੇ ਵਿਸ਼ਵ ਦੇ ਸਭ ਤੋਂ ਮਸ਼ਹੂਰ ਕਬੱਡੀ ਪ੍ਰਮੋਟਰਾਂ ਵਿੱਚੋਂ ਇੱਕ ਹੈ।

 

LEAVE A REPLY

Please enter your comment!
Please enter your name here